ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 534ਵਾਂ ਵਿਆਹ ਪੂਰਬ ਨੂੰ ਲੈ ਕੇ ਧਾਰਮਿਕ ਸਮਾਗਮ ਹੋਏ ਸ਼ੁਰੂ

    0
    200

    ਬਟਾਲਾ, (ਰਵਿੰਦਰ) :

    ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਜੋ ਕਿ ਇਸ ਵਾਰ 13 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਨੂੰ ਲੈਕੇ ਬਟਾਲਾ ‘ਚ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਵਲੋਂ ਵਿਆਹ ਪੁਰਬ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕਿਆ ਹਨ ਅਤੇ ਬਟਾਲਾ ਸ਼ਹਿਰ ਨੂੰ ਵੀ ਸਾਜਿਆ ਜਾ ਰਿਹਾ ਹੈ ਅਤੇ ਮੇਲੇ ਵਾਲਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।

    ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਤਿੰਦਰ ਪਾਲ ਸਿੰਘ ਨੇ ਆਖਿਆ ਕਿ ਕਰੋਨਾ ਮਹਾਂਮਾਰੀ ਦੇ ਚਲਦੇ ਜਿਥੇ ਪਿਛਲੇ ਸਾਲ ਹਰ ਵਾਰ ਦੀ ਤਰ੍ਹਾਂ ਮਨਾਇਆ ਜਾਣ ਵਾਲੇ ਇਸ ਵਿਆਹ ਪੁਰਬ ਤੇ ਨਿਕਲਣ ਵਾਲੇ ਨਗਰ ਕੀਰਤਨ ‘ਤੇ ਰੋਕ ਲਗਾਈ ਗਈ ਸੀ ਅਤੇ ਉਸ ਵੇਲੇ ਇਤਹਾਸਿਕ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਹੀ ਕੀਰਤਨ ਦਰਬਾਰ ਸਜਾਏ ਗਏ ਸਨ ਅਤੇ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਸੰਗਤ ਨੂੰ ਵੀ ਵੱਡੇ ਲੰਗਰ ਅਤੇ ਇਕੱਠ ਨਾ ਕਰਨ ਦੀ ਅਪੀਲ ਕੀਤੀ ਗਈ ਸੀ।ਇਸ ਵਾਰ ਹੁਣ ਪ੍ਰਸ਼ਾਸ਼ਨ ਵਲੋਂ ਇਸ ਰੋਕ ਨੂੰ ਹਟਾ ਦਿਤਾ ਗਿਆ ਹੈ ਅਤੇ ਕੋਵਿਡ ਦੇ ਕੁੱਝ ਨਿਯਮ ਅਪਨਾਉਂਦੇ ਹੋਏ ਇਸ ਸਾਲ ਬੀਤੇ ਸਮੇ ਵਾਂਗ ਦੀ ਤਰ੍ਹਾਂ ਨਗਰ ਕੀਰਤਨ ਸਾਜਿਆ ਜਾਵੇਗਾ ਅਤੇ ਉਸ ਨੂੰ ਲੈਕੇ ਜੋ ਤਿਆਰੀਆਂ ਹਨ ਉਹ ਮੁਕੰਮਲ ਕੀਤੀਆਂ ਜਾ ਚੁੱਕਿਆ ਹਨ ਅਤੇ ਭਾਵੇ ਵਿਆਹ ਪੁਰਬ 13 ਸਤੰਬਰ ਨੂੰ ਹੈ ਪਰ ਸੰਗਤ ਦੀ ਆਮਦ ਸ਼ੁਰੂ ਹੋ ਚੁਕੀ ਹੈ ਅਤੇ ਸੰਗਤਾਂ ‘ਚ ਕਾਫੀ ਉਤਸ਼ਾਹ ਹੈ ਅਤੇ ਗੁਰੂ ਨਾਨਕ ਦੇਵ ਜੀ ਦਾ 534ਵਾਂ ਵਿਆਹ ਪੁਰਬ ਪੂਰੀ ਸ਼ਰਧਾ ਅਤੇ ਧਾਰਮਿਕ ਰਿਵਾਇਤਾਂ ਅਨੁਸਾਰ ਮਨਾਇਆ ਜਾਵੇਗਾ ਨਾਲ ਹੀ ਪੂਰੇ ਬਟਾਲਾ ਸ਼ਹਿਰ ‘ਚ ਲੰਗਰ ਲਗਾਏ ਜਾਣਗੇ ਅਤੇ ਸ਼ਹਿਰ ਨੂੰ ਵੀ ਸਜਾਇਆ ਵੀ ਜਾਵੇਗਾ।

    LEAVE A REPLY

    Please enter your comment!
    Please enter your name here