ਚੰਡੀਗੜ੍ਹ,(ਰਵਿੰਦਰ):
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਵਿਜੀਲੈਂਸ ਨੇ ਕੁੱਝ ਦਿਨ ਪਹਿਲਾਂ ਅਸਾਧਾਰਣ ਸੰਪਤੀ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਦੇ ਖਿਲਾਫ ਸੈਣੀ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।