ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਲਹਿਰਾਇਆ ਕਾਲਾ ਝੰਡਾ

    0
    134

    ਬਠਿੰਡਾ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਵਿਖੇ ਚਲ ਰਹੇ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜ਼ਰ ਆਇਆ।ਵਰਨਣਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਜਾਣਕਾਰੀ ਸਾਂਝੀ ਕੀਤੀ।

    LEAVE A REPLY

    Please enter your comment!
    Please enter your name here