ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਤੇ ਸਾਥੀ ਹੈਰੋਇਨ ਪੀਣ ਦੇ ਦੋਸ਼ ਚ ਗ੍ਰਿਫ਼ਤਾਰ

    0
    164

    ਗੁਰਦਾਸਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਥਾਣਾ ਧਾਰੀਵਾਲ ਦੀ ਪੁਲਿਸ ਨੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਵੱਡੇ ਪੁੱਤਰ ਸਣੇ ਦੋ ਜਣਿਆਂ ਨੂੰ ਹੈਰੋਇਨ ਪੀਣ ਦੇ ਦੋਸ਼ ਹੇਠ ਅਤੇ ਤਿੰਨ ਹੋਰ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ।

    ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਧਾਰੀਵਾਲ ਵਿੱਚੋਂ ਲੰਘਦੀ ਨਹਿਰ ਦੇ ਪੁਲ ਨੇੜੇ ਗਸ਼ਤ ਦੌਰਾਨ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਨੂੰ ਸੂਚਨਾ ਮਿਲੀ ਕਿ ਰਾਜੇਸ਼ ਕੁਮਾਰ ਵਾਸੀ ਧਾਰੀਵਾਲ ਮਿੱਲ ਕੁਆਰਟਰ ਨੂੰ ਕੁੱਝ ਨੌਜਵਾਨ ਹੈਰੋਇਨ ਦੇਣ ਆਏ ਹਨ।ਇਸ ’ਤੇ ਥਾਣਾ ਧਾਰੀਵਾਲ ਦੀ ਪੁਲਿਸ ਟੀਮ ਨੇ ਛਾਪਾ ਮਾਰਿਆ ਤਾਂ ਅੰਦਰ ਦੋ ਨੌਜਵਾਨ ਹੈਰੋਇਨ ਦਾ ਨਸ਼ਾ ਕਰ ਰਹੇ ਸਨ। ਇਨ੍ਹਾਂ ਨੌਜਵਾਨਾਂ ਨੂੰ ਦੋ ਸਿਲਵਰ ਪੇਪਰਾਂ ਅਤੇ ਦੋ ਲਾਈਟਰਾਂ ਸਣੇ ਕਾਬੂ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਲੰਗਾਹ, ਹਾਲ ਆਬਾਦ ਪਿੰਡ ਰਣੀਆ ਅਤੇ ਰਾਜੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਿੱਲ ਕੁਆਰਟਰ ਧਾਰੀਵਾਲ ਵਜੋਂ ਹੋਈ। ਉੱਥੇ ਹੀ ਬੈਠੇ ਤਿੰਨ ਹੋਰ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ। ਹਾਲਾਂਕਿ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਪੁਲਿਸ ਨੇ ਝੂਠਾ ਕੇਸ ਦਰਜ ਕੀਤਾ ਹੈ। ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ।

    LEAVE A REPLY

    Please enter your comment!
    Please enter your name here