ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁਟ ਹੋ ਕੇ ਖੇਤੀ ਕਾਨੂੰਨਾਂ ਦਾ ਕਰਨਾ ਚਾਹੀਦੀ ਹੈ ਵਿਰੋਧ : ਤਿਵਾੜੀ

    0
    130

    ਰੂਪਨਗਰ, ਜਨਗਾਥਾ ਟਾਇਮਜ਼: (ਰਵਿੰਦਰ)

    ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਪੱਖਪਾਤ ਕੀਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਰੇ ਸੂਬਿਆਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਮੁੱਖ ਮੁੱਦਾ ਕਿਸਾਨੀ ਅੰਦੋਲਨ ਦਾ ਹੈ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ ਖੇਤੀ ਸੁਧਾਰ ਕਾਨੂੰਨ ਰੱਦ ਕਰ ਕੇ ਕਿਸਾਨੀ ਅੰਦੋਲਨ ਖ਼ਤਮ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ, ਬਜ਼ੁਰਗ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਲੜਾਈ ਲੜ ਰਹੇ ਹਨ ਤੇ ਸਾਰੀ ਸਿਆਸੀ ਪਾਰਟੀਆਂ ਨੂੰ ਇੱਕਜੁਟ ਹੋ ਕੇ ਖੇਤੀ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਨਾ ਚਾਹੀਦਾ ਹੈ।

    ਤਿਵਾੜੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਖੇਤੀ ਸੁਧਾਰ ਬਿੱਲ ਰੱਦ ਕਰਨ ਦਾ ਮਤਾ ਪਾਸ ਕੀਤਾ ਸੀ।

    LEAVE A REPLY

    Please enter your comment!
    Please enter your name here