ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ

    0
    121

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਲਾਤਕਾਰ ਮਾਮਲੇ ‘ਚ ਘਿਰੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕਰਦਿਆਂ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਪੁਲਿਸ ਨੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੈ।

    ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਤੇ ਅਕਾਲੀ ਆਗੂਆਂ ਵਿਚਾਲੇ ਧੱਕਾਮੁੱਕੀ ਵੀ ਹੋਈ ਹੈ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਬਲਾਤਕਾਰ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਤੋਂ ਬਚਾਉਣ ਲਈ ਕਾਂਗਰਸ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪ੍ਰਸ਼ਾਸਨ ‘ਤੇ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਰਕੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਸ਼ੂ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ।

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਆਸ਼ੂ ਨੇ ਪਹਿਲਾਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਕਾਰਵਾਈ ਨਹੀਂ ਹੋਣ ਦਿੱਤੀ ਅਤੇ ਹੁਣ ਅਦਾਲਤ ਰਾਹੀਂ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰ ਨਹੀਂ ਹੋਣ ਦੇ ਰਿਹਾ।

    ਇਸ ਮੌਕੇ ਅਕਾਲੀ ਆਗੂ ਦਰਸ਼ਨ ਸਿੰਘ ਸ਼ਿਵਾਲਿਕ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਸਮੇਤ ਅਕਾਲੀ ਅਤੇ ਬੀਐਸਪੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰ ਪੁਲਿਸ ਦੀ ਉਸ ਬੱਸ ਦੇ ਅੱਗੇ ਲੇਟ ਗਏ, ਜਿਸ ਵਿੱਚ ਅਕਾਲੀ ਵਰਕਰਾਂ ਨੂੰ ਲੈ ਕੇ ਜਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਬਲਾਤਕਾਰੀਆਂ ਦਾ ਸਾਥ ਦਿੰਦੇ ਹੋਏ ਸਿਮਰਜੀਤ ਬੈਂਸ ਨੂੰ ਬਚਾਅ” ਰਹੇ ਹਨ।

     

    LEAVE A REPLY

    Please enter your comment!
    Please enter your name here