ਸਿਹਤ ਵਿਭਾਗ ਵਲੋਂ ਕੋਰੋਨਾ ਯੋਧਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ

    0
    118

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਕੋਵਿਡ-19 ਵਾਇਰਸ ਦੀ ਮਹਾਂਮਾਰੀ ਮੌਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਕਾਰਪੋਰੇਸ਼ਨ, ਸਫ਼ਾਈ ਸੇਵਕ, ਮੋਹਰਲੀ ਕਤਾਰ ਵਿੱਚ ਖੜੇ ਹੋ ਕਿ ਇਸ ਬਿਮਾਰੀ ਦਾ ਟਾਕਰਾ ਕਰ ਰਹੇ ਹਨ। ਕੋਰੋਨਾ ਮਰੀਜ਼ ਦੀ ਮੌਤ ਹੋਣ ਤੇ ਪਰਿਵਾਰਿਕ ਮੈਂਬਰ ਅੰਤਮ ਰਸਮਾਂ ਕਰਨ ਤੋਂ ਵੀ ਡਰਦੇ ਹਨ ਉੱਥੇ ਸ਼ਮਸਾਨਘਾਟ ਦੇ ਮੁਲਾਜ਼ਮ ਬਿਨ੍ਹਾਂ ਕਿਸੇ ਡਰ ਤੋਂ ਅੰਤਿਮ ਸੰਸਕਾਰ ਕਰਦੇ ਹਨ। ਇਹਨਾਂ ਯੋਧਿਆਂ ਦੀ ਹੌਂਸਲਾ ਅਫਜਾਈ ਵਜੋਂ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਜਸਬੀਰ ਸਿੰਘ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਜਸਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇ. ਸਿਵਲ ਹਸਪਤਾਲ, ਵਲੋਂ ਸ਼ਿਵਪੁਰੀ ਦੇ ਇੰਚਾਰਜ ਮਾਸਟਰ ਵਿਜੈ ਕੁਮਾਰ, ਹਰਬੰਸ ਲਾਲ, ਦਵਿੰਦਰ ਕੁਮਾਰ, ਸੁਖਵਿੰਦਰ ਕੁਮਾਰ,ਸੋਨੂੰ ਕੁਮਾਰ, ਰਵੀ ਕੁਮਾਰ ਅਤੇ ਸ਼ਮਸ਼ਾਨ ਘਾਟ ਦੇ ਕਰਮਕਾਂਡ ਵਾਲੇ ਪੰਡਲ ਸ਼ਕਤੀ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

    ਇਸ ਮੌਕੇ ਉਹਨਾਂ ਦੇ ਡਾ. ਮਨਮੋਹਣ ਸਿੰਘ, ਸਨਮ ਸੰਧੂ, ਮਾਸ ਮੀਡੀਆ ਅਫ਼ਸਰ ਪਰਸ਼ੋਤਮ ਲਾਲ, ਪੰਡਤ ਅਸ਼ਵਨੀ ਕੁਮਾਰ ਸ਼ਰਮਾ ਆਦਿ ਵੀ ਹਾਜ਼ਿਰ ਸਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਕਾਰਪੋਰੇਸ਼ਨ ਦੇ ਮੁਲਾਜ਼ਮਾਂ, ਸਫ਼ਾਈ ਸੇਵਕਾਂ ਅਤੇ ਸੰਸਕਾਰ ਕਰਨ ਵਿੱਚ ਮੋਹਰੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ ਹਨ ਕਿਉ ਜੋ ਉਹਨਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਉਸ ਬਿਮਾਰੀ ਤੋਂ ਬਚਾਉਣਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਬਿਮਾਰੀ ਦੇ ਕੇਸਾਂ ਦੀ ਬਹੁਤਾਤ ਹੋਣ ਕਾਰਨ ਪਾਜ਼ਿਟਿਵ ਮਰੀਜ਼ਾਂ ਦੇ ਸਪੰਰਕ ਵਿੱਚ ਆਉਣ ਵਾਲੇ ਵਿਅਕਤੀਆਂ ਅਤੇ ਫਲੂ ਵਰਗੇ ਲੱਛਣਾਂ ਵਾਲਿਆਂ ਨੂੰ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਂਣਾ ਜ਼ਰੂਰੀ ਹੈ ਕਿਉ ਜੋ ਇਸ ਨਾਲ ਬਿਮਾਰੀ ਦਾ ਸਹੀ ਸਮੇਂ ਤੇ ਪਤਾ ਲੱਗਣ ਨਾਲ ਇਲਾਜ ਕਰਨਾ ਸੁਖਲਾਣਾ ਹੋ ਜਾਂਦਾ ਹੈ।

     

    LEAVE A REPLY

    Please enter your comment!
    Please enter your name here