ਸਿਹਤ ਖ਼ਰਾਬ ਹੋਣ ‘ਤੇ ਦਿੱਲੀ ਮੋਰਚੇ ਤੋਂ ਘਰ ਪਹੁੰਚਦੇ ਹੀ ਕਿਸਾਨ ਦੀ ਹੋਈ ਮੌਤ

    0
    134

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮੋਰਚਾ ਸੰਭਾਲੀ ਬੈਠੇ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਪ੍ਰੰਤੂ ਇਸਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ਉੱਪਰ ਜੂੰ ਨਹੀਂ ਸਰਕਦੀ ਹੈ। ਸੋਮਵਾਰ ਨੂੰ ਸਰਹਿੰਦ ਦੇ ਨੇੜਲੇ ਪਿੰਡ ਰੁੜਕੀ ਦੇ ਰਹਿਣ ਵਾਲੇ ਕਿਸਾਨ ਦੀ ਮੌਤ ਹੋ ਗਈ, ਜੋ ਸਿਹਤ ਖ਼ਰਾਬ ਹੋਣ ਕਰਕੇ ਕਿਸਾਨ ਅੰਦੋਲਨ ਤੋਂ ਵਾਪਸ ਪਰਤਿਆ ਸੀ।

    ਮ੍ਰਿਤਕ ਗੁਰਦਰਸ਼ਨ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਜਨਵਰੀ ਨੂੰ ਸਿਹਤ ਖ਼ਰਾਬ ਹੋਣ ਕਰਕੇ ਉਹਨਾਂ ਦੇ ਪਿਤਾ ਨੂੰ ਘਰ ਲਿਆਂਦਾ ਗਿਆ ਸੀ। ਘਰ ਆ ਕੇ ਗੋਲੀ ਖਾਣ ਮਗਰੋਂ ਉਹਨਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਦੋਂ ਉਹ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨਿਆ।

    ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਪੰਜਾਬ ਕਿਸਾਨ ਮਜ਼ਦੂਰ ਏਕਤਾ ਦੇ ਪ੍ਰਧਾਨ ਸੇਮਜੀਤ ਸਿੰਘ ਛੰਨਾ ਨੇ ਕਿਹਾ ਕਿ ਸ਼ਹਾਦਤਾਂ ਦਾ ਮੁੱਲ ਜ਼ਰੂਰ ਪਵੇਗਾ।

    ਇਸਦੇ ਨਾਲ ਹੀ ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਦੇ ਹੋਏ 50 ਲੱਖ ਰੁਪਏ ਮੁਆਵਜਾ ਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।

    ਕੇਂਦਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਵਿੱਚ 70 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਤੇੇ ਕਈ ਹਾਦਸੇ ਦੌਰਾਨ ਜ਼ਖਮੀ ਹੋਏ ਹਨ। ਕਿਸਾਨ ਜੱਥੇਬੰਦੀਆਂ ਇੰਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਰਹੀਆਂ ਹਨ।

     

    LEAVE A REPLY

    Please enter your comment!
    Please enter your name here