ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ

    0
    161

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਸਕੂਲ ਸਿੱਖਿਆ ਵਿਭਾਗ ਨੇ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ ਨਾਲ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਮੁਹਈਆ ਕਰਵਾਉਣ ਦੇ ਸਬੰਧ ਵਿੱਚ ਵੀ ਤੇਜ਼ ਲੈ ਆਂਦੀ ਹੈ।

    ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਕੂਲ ਬੰਦ ਹੋਣ ਕਾਰਨ ਪਹਿਲੀ ਅਪ੍ਰੈਲ ਤੋਂ ਹੀ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਦਾਖਲਿਆਂ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਹੋਣ ਕਾਰਨ ਆਨਲਾਈਨ ਪੜ੍ਹਾਈ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆ ਗਈ ਹੈ।ਕੋਵਿਡ-19 ਦੀ ਮਹਾਂਮਾਰੀ ਕਾਰਨ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਵੱਲੋਂ ਵੱਖ ਵੱਖ ਆਨ ਲਈਨ ਵੀਡੀਓ ਐਪਜ਼ ਦੀ ਵਰਤੋਂ ਕੀਤੀ ਜਾ ਰਹੀ ਹੈ। ਆਨਲਾਈਨ ਸਿੱਖਿਆ ਦੀ ਨਵੀਨਤਮ ਤਕਨਾਲੋਜੀ ਦੀ ਵਰਤੋਂ ਨਾਲ ਇਸ ਵੇਲੇ ਸਰਕਾਰੀ ਸਕੂਲਾਂ ਦੇ 25 ਲੱਖ ਕੇ ਕਰੀਬ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਵਟਸਐਪ ਗਰੁੱਪ ਬਣਾ ਕੇ ‘ਜ਼ੂਮ ਐਪ’ ’ਤੇ ਕਲਾਸਾਂ ਲੈਣ ਦੀ ਨਾਲ ਨਾਲ “ਐਜੂਕੇਅਰ ਐਪ” ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਨ ਲਾਈਨ ਇਸਾਈਨਮੈਂਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਣ ਦੀ ਸਮਰਥਾ ਵਿੱਚ ਵਾਧਾ ਹੋ ਸਕੇ। ਅਧਿਆਪਕਾਂ ਵੱਲੋਂ ਨਵੇਂ ਸ਼ੈਸ਼ਨ ਦੇ ਦਾਖਲਿਆਂ ਲਈ ਗੂਗਲ ਫਾਰਮਾਂ ਦੀ ਸਹਾਇਤਾ ਨਾਲ ਦਾਖ਼ਲੇ ਕੀਤੇ ਜਾ ਰਹੇ ਹਨ ਅਤੇ ਦਾਖਲਿਆਂ ਵਾਸਤੇ ਵੱਡੀ ਪੱਧਰ ’ਤੇ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

    ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਮੁਹਈਆਂ ਕਰਵਾਉਣ ਲਈ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵਿੱਚ ਕੋਈ ਕਮੀ ਨਾ ਆਵੇ।

    LEAVE A REPLY

    Please enter your comment!
    Please enter your name here