ਸਿੰਗਾਪੁਰ ਬਾਰੇ ਕੇਜਰੀਵਾਲ ਦੇ ਬਿਆਨ ਨੂੰ ਲੈ ਕੇ ਛਿੜਿਆ ਵਿਵਾਦ

    0
    130

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਸੰਕਟ ਦੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿੰਗਾਪੁਰ ਵੇਰੀਐਂਟ ਨੂੰ ਲੈ ਕੇ ਕੀਤੇ ਗਏ ਟਵੀਟ ‘ਤੇ ਸਿੰਗਾਪੁਰ ਸਰਕਾਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੰਗਾਪੁਰ ਦੀ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਉਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਸਿੰਗਾਪੁਰ ਵਿੱਚ ਇੱਕ ਨਵਾਂ ਕੋਰੋਨਾ ਵੇਰੀਐਂਟ ਮਿਲਿਆ ਹੈ, ਜੋ ਬੱਚਿਆਂ ਲਈ ਵਧੇਰੇ ਖ਼ਤਰਨਾਕ ਹੈ।

    ਓਥੇ ਹੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜਯਸ਼ੰਕਰ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੀਆਂ ਗ਼ੈਰ-ਜ਼ਿੰਮੇਵਾਰਾਨਾ ਟਿੱਪਣੀਆਂ ਦੋਵਾਂ ਦੇਸ਼ਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਭਾਈਵਾਲੀ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਥੇ ਸਿੰਗਾਪੁਰ ਦੇ ਸਿਹਤ ਮੰਤਰੀ ਨੇ ਵੀ ਸਿਆਸਤਦਾਨਾਂ ਨੂੰ ਤੱਥਾਂ ਦੇ ਅਧਾਰ ‘ਤੇ ਬਿਆਨ ਦੇਣ ਦੀ ਸਲਾਹ ਦਿੱਤੀ ਹੈ।ਕੇਜਰੀਵਾਲ ਦੇ ਦਾਅਵਿਆਂ ਦਾ ਖੰਡਨ ਕਰਦਿਆਂ ਸਿੰਗਾਪੁਰ ਦੇ ਸਿਹਤ ਮੰਤਰਾਲੇ ਨੇ ਟਵੀਟ ਕੀਤਾ ਹੈ ਕਿ ਇਸ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਸਿੰਗਾਪੁਰ ਵਿੱਚ ਇੱਕ ਨਵਾਂ ਕੋਰੋਨਾ ਸਟੇਨ ਆਇਆ ਹੈ। ਉਨ੍ਹਾਂ ਨੇ ਦੱਸਿਆ ਕਿ ਫਾਈਲੋਜੈਟਿਕ (ਵੰਸ਼ਾਵਲੀ) ਜਾਂਚ ਨੇ ਦਿਖਾਇਆ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ ਸਿੰਗਾਪੁਰ ਵਿੱਚ ਕੋਰੋਨਾ ਬੀ.1.617.2 ਵੇਰੀਐਂਟ ਮਿਲਿਆ ਹੈ। ਜੋ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਮਾਰ ਕਰ ਰਿਹਾ ਹੈ।

    ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਨਨ ਨੇ ਵੀ ਕੇਜਰੀਵਾਲ ਦੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੰਗਾਪੁਰ ਦਾ ਕੋਈ ਵੇਰੀਐਂਟ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗੀ ਨੇ ਕਿਹਾ ਕਿ ਸਿੰਗਾਪੁਰ ਸਰਕਾਰ ਨੇ ਉਨ੍ਹਾਂ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਹੈ। ਹਾਈ ਕਮਿਸ਼ਨਰ ਨੇ ਸਿੰਗਾਪੁਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਕੋਰੋਨਾ ਵੇਰੀਐਂਟ ਜਾਂ ਸਿਵਲ ਹਵਾਬਾਜ਼ੀ ਨੀਤੀ ਬਾਰੇ ਕੋਈ ਬਿਆਨ ਦੇਣ ਜਾਂ ਫ਼ੈਸਲਾ ਕਰਨ ਦਾ ਅਧਿਕਾਰ ਨਹੀਂ ਹਨ।

    LEAVE A REPLY

    Please enter your comment!
    Please enter your name here