ਸਿੱਖ ਜਵਾਨ ਨੇ ਖ਼ੁਦ ਨੂੰ ਗੋਲੀ ਲੱਗਣ ਦੇ ਬਾਵਜੂਦ ਆਪਣੀ ਪੱਗ ਨਾਲ ਸਾਥੀ ਨੂੰ ਬਚਾਇਆ

    0
    143

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਛੱਤੀਸਗੜ੍ਹ ’ਚ ਬੀਤੇ ਦਿਨ ਸੁਰੱਖਿਆ ਬਲਾਂ ’ਤੇ ਨਕਸਲੀ ਹਮਲਾ ਹੋਇਆ ਸੀ। ਇਸ ਹਮਲੇ ਵਿਚ 22 ਜਵਾਨ ਸ਼ਹੀਦ ਹੋ ਗਏ। ਛੱਤੀਸਗੜ੍ਹ ਵਿਚ ਹੋਏ ਇਸ ਹਮਲੇ ਦੌਰਾਨ ਇੱਕ ਸਿੱਖ ਜਵਾਨ ਨੇ ਖ਼ੁਦ ਨੂੰ ਗੋਲੀ ਲੱਗਣ ਦੇ ਬਾਵਜੂਦ ਆਪਣੇ ਜ਼ਖ਼ਮੀ ਸਾਥੀ ਨੂੰ ਬਚਾਉਣ ਲਈ ਆਪਣੀ ਪੱਗ ਲਾਹ ਕੇ ਉਸ ਦੇ ਜ਼ਖ਼ਮਾਂ ‘ਤੇ ਬੰਨ੍ਹ ਦਿੱਤਾ। ਇਹ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਬਸਤਰ ਕਬਾਇਲੀ ਖੇਤਰ ਹੋਏ ਹਮਲੇ ਦੀ ਹੈ।

    ਖ਼ਬਰ ਮੁਤਾਬਕ, ਇਸ ਦੌਰਾਨ ਸਿੱਖ ਜਵਾਨ ਨੂੰ ਖ਼ੁਦ ਵੀ ਗੋਲੀ ਲੱਗੀ ਸੀ। ਇਹ ਜਾਣਕਾਰੀ ਸੋਮਵਾਰ ਨੂੰ ਇੱਕ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਖ ਜਵਾਨ ਦਾ ਨਾਮ ਬਲਰਾਜ ਸਿੰਘ ਹੈ ਅਤੇ ਉਹ ਸੀਆਰਪੀਐੱਫ਼ ਦੀ ਕਮਾਂਡੋ ਬਟਾਲੀਅਨ ਨਾਲ ਸਬੰਧਤ ਹੈ। ਉਸ ਨੂੰ ਹਮਲੇ ਦੌਰਾਨ ਖ਼ੁਦ ਨੂੰ ਗੋਲ਼ੀ ਲੱਗੀ ਸੀ ਅਤੇ ਉਹ ਵੀ ਇਸ ਵੇਲੇ ਹਸਪਤਾਲ ਵਿਚ ਜੇਰੇ ਇਲਾਜ ਹੈ।ਬਲਰਾਜ ਸਿੰਘ ਨੇ ਦੱਸਿਆ ਕਿ ਜਦੋਂ ਮਾਓਵਾਦੀ ਹਮਲਾ ਹੋਇਆ ਤਾਂ ਬਲਰਾਜ ਸਿੰਘ ਤੇ ਉਸ ਦੇ ਸਾਥੀਆਂ ਨੇ ਪੁਜੀਸ਼ਨਾਂ ਲੈ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਉਸ ਦਾ ਸਾਥੀ ਸਬ ਇੰਸਪੈਕਟਰ ਅਭਿਸ਼ੇਕ ਪਾਂਡੇ ਗੰਭੀਰ ਜ਼ਖ਼ਮੀ ਹੋ ਗਿਆ।

    ਬਲਰਾਜ ਸਿੰਘ ਨੇ ਦੱਸਿਆ ਕਿ ਉਸ ਦੀ ਲੱਤ ਵਿਚੋਂ ਬਹੁਤ ਖੂਨ ਵਗ ਰਿਹਾ ਸੀ, ਜਦੋਂ ਕੋਈ ਰਾਹ ਨਹੀਂ ਦਿੱਸਿਆ ਤਾਂ ਮੈਂ ਆਪਣੀ ਪੱਗ ਉਤਾਰੀ ਅਤੇ ਆਪਣੇ ਸਾਥੀ ਦੇ ਫੱਟ ਉੱਤੇ ਬੰਨ੍ਹ ਦਿੱਤੀ। ਜਿਸ ਨਾਲ ਉਸ ਦੇ ਖੂਨ ਦਾ ਵਹਾਅ ਰੁਕ ਗਿਆ। ਸੋਸ਼ਲ ਮੀਡੀਆ ਉਤੇ ਇਸ ਜਵਾਨ ਦੀ ਖੂਬ ਚਰਚਾ ਹੋ ਰਹੀ ਹੈ।

    LEAVE A REPLY

    Please enter your comment!
    Please enter your name here