ਸਿੱਧੂ ਨੇ ਨਹੀਂ ਮੰਗਿਆ ਸਮਾਂ, ਮਾਫ਼ੀ ਮੰਗਣ ਤਕ ਨਹੀਂ ਮਿਲਾਂਗਾ : ਕੈਪਟਨ

    0
    157

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਰਿਪੋਰਟਾਂ ਨੂੰ ਗ਼ਲਤ ਦੱਸਿਆ ਹੈ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਹੀਂ ਮੰਗਿਆ। ਕੈਪਟਨ ਨੇ ਕਿਹਾ ਕਿ ਉਹ ਉਸ ਸਮੇਂ ਤਕ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਨਹੀਂ ਕਰਨਗੇ ਜਦੋਂ ਤਕ ਉਹ (ਸਿੱਧੂ) ਆਪਣੇ ਟਵੀਟ ਲਈ ਜਨਤਕ ਤੌਰ ’ਤੇ ਮਾਫ਼ੀ ਨਹੀਂ ਮੰਗ ਲੈਂਦੇ। ਮੰਗਲਵਾਰ ਨੂੰ ਇਕ ਵਾਰ ਮੁੜ ਤਿੰਨ ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਓਪੀ ਸੋਨੀ ਤੇ ਵਿਜੇ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

    ਜ਼ਿਕਰਯੋਗ ਹੈ ਕਿ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਹਾਲੇ ਤਕ ਕੈਪਟਨ ਨੂੰ ਨਹੀਂ ਮਿਲੇ। ਉਹ ਚਾਰ ਦਿਨਾਂ ਤੋਂ ਸੂਬੇ ’ਚ ਲਗਾਤਾਰ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ।

    ਜ਼ਿਕਰਯੋਗ ਹੈ ਕਿ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਵੱਡਾ ਦਿਲ ਦਿਖਾਉਂਦੇ ਹੋਏ ਸਿੱਧੂ ਵੱਲੋਂ ਕੀਤੇ ਗਏ ਟਵੀਟਾਂ ਨੂੰ ਭੁੱਲ ਜਾਣ, ਜਿਵੇਂ ਕਿ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ’ਚ ਕੀਤਾ ਹੈ ਕਿਉਂਕਿ ਸਿੱਧੂ ਨੇ ਖਹਿਰਾ ਵਾਂਗ ਉਨ੍ਹਾਂ ’ਤੇ ਕੋਈ ਨਿੱਜੀ ਹਮਲਾ ਨਹੀਂ ਕੀਤਾ। ਉੱਥੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰਆ ਨੇ ਵੀ ਕਿਹਾ ਕਿ ਜਦੋਂ ਕੈਪਟਨ ਨੇ ਪ੍ਰਤਾਪ ਸਿੰਘ ਬਾਜਵਾ ਤੇ ਖਹਿਰਾ ਨੂੰ ਮਾਫ਼ ਕਰ ਦਿੱਤਾ ਤਾਂ ਸਿੱਧੂ ਦੇ ਮਾਮਲੇ ’ਚ ਵੀ ਉਨ੍ਹਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here