ਸੀਨੀਅਰ ਭਾਜਪਾ ਲੀਡਰ ਤਰੁਣ ਚੁੱਘ ਨੂੰ ਕਿਸਾਨਾਂ ਨੇ ਪਾਇਆ ਘੇਰਾ !

    0
    130

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਸੋਸ਼ਲ਼ ਬਾਈਕਾਟ ਤੇ ਘਿਰਾਓ ਦੇ ਐਲਾਨ ਤਹਿਤ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਘੇਰਾ ਪਾਇਆ ਹੈ। ਰਾਜਾਸਾਂਸੀ ਨੇੜੇ ਰਜਿੰਦਰ ਮੋਹਨ ਸਿੰਘ ਛੀਨਾ ਦੇ ਫਾਰਮ ‘ਤੇ ਰੱਖੀ ਗਈ ਮੀਟਿੰਗ ਵਿੱਚ ਕਿਸਾਨਾਂ ਨੇ ਤਰੁਣ ਚੁੱਘ ਨੂੰ ਘੇਰਾ ਪਾ ਲਿਆ। ਕਿਸਾਨਾਂ ਨੇ ਫਾਰਮ ਉੱਤੇ ਹੀ ਭਾਜਪਾ ਆਗੂ ਤਰੁਣ ਚੁੱਘ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜ਼ੋਰਦਾਰ ਵਿਰੋਧ ਹੋ ਰਿਹਾ ਹੈ।

    ਉਧਰ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ 1 ਅਕਤੂਬਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖ਼ਿਲਾਫ਼ ਧਰਨੇ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਬੀਜੇਪੀ ਨੂੰ ਛੱਡ ਸਾਰੀਆਂ ਕਿਸਾਨ ਧਿਰਾਂ ਤੇ ਸਿਆਸੀ ਪਾਰਟੀਆਂ ਸੜਕਾਂ ‘ਤੇ ਆ ਗਈਆਂ ਹਨ।

    LEAVE A REPLY

    Please enter your comment!
    Please enter your name here