ਸੁਖਬੀਰ ਬਾਦਲ ਤੇ ਬੀਬਾ ਬਾਦਲ ਦਾ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ ਸਨਮਾਨ

    0
    130

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

    ਇਸ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਅਕਾਲੀ ਵਰਕਰ ਵੀ ਇੱਥੇ ਪੁੱਜੇ ਹੋਏ ਹਨ। ਇਸ ਦੌਰਾਨ ਭਾਈ ਡੱਲ ਸਿੰਘ ਦੀਵਾਨ ਹਾਲ ‘ਚ ਸਮਾਗਮ ਚੱਲ ਰਿਹਾ ਹੈ।

    ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਾਹਿਗੁਰੂ ਤੋਂ ਆਸ਼ੀਰਵਾਦ ਲੈ ਕੇ ਕਿਸਾਨਾਂ ਲਈ ਵੱਡੀ ਲੜਾਈ ਲੜਨਗੇ।

    ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਬਿਨ੍ਹਾਂ ਸਲਾਹ ਮਸ਼ਵਰਾ ਕੀਤੇ ਇਹ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਦੇਣਾ ਕਿਸਾਨ ਹਿੱਤਾਂ ‘ਤੇ ਡਾਕਾ ਹੈ।

     

     

     

    LEAVE A REPLY

    Please enter your comment!
    Please enter your name here