ਸੁਖਬੀਰ ਬਾਦਲ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ ਪੀਐੱਮ ਮੋਦੀ ਨੂੰ ਕੀਤੀ ਅਪੀਲ

    0
    141

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ਼ ਇੰਡੀਆ (ਐੱਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

    ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਹਨਾਂ ਨੂੰ ਵੀਜ਼ੇ ਤੋਂ ਬਗ਼ੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।

    ਬਾਦਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿਆ ਜਾਵੇ ਤਾਂ ਜੋ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਨੇ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫ਼ਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫ਼ੈਸਲੇ ਦੀ ਉਡੀਕ ਹੈ।

    ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਭਰ ਅਤੇ ਦੇਸ਼ ਵਿਚ ਧਾਰਮਿਕ ਅਸਥਾਨ ਦਰਸ਼ਨਾਂ ਵਾਸਤੇ ਖੋਲ ਦਿੱਤੇ ਗਏ ਹਨ ਜੋ ਕਿ ਕੋਰੋਨਾ ਕਾਰਨ ਅੰਸ਼ਕ ਤੌਰ ‘ਤੇ ਜਾਂ ਪੂਰਨ ਤੌਰ ‘ਤੇ ਬੰਦ ਕੀਤੇ ਗਏ ਸਨ। ਉਹਨਾਂ ਨੇ ਕਿਹਾ ਕਿ ਪਿਛਲੇ ਸਾਲ ਉਦੋਂ ਇਤਿਹਾਸ ਸਿਰਜਿਆ ਗਿਆ ਸੀ, ਜਦੋਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ। ਉਹਨਾਂ ਨੇ ਕਿਹਾ ਕਿ ਇਸ ਮਗਰੋਂ ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ, ਜਿਸਦੇ ਦਰਸ਼ਨਾਂ ‘ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖ਼ਲ ਦੇ ਕੇ ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਵੀ ਪੂਰੀਆਂ ਹੋ ਜਾਣਗੀਆਂ।

    LEAVE A REPLY

    Please enter your comment!
    Please enter your name here