ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇਤਰਾਜ਼ ਜਤਾਇਆ

    0
    148

    ਨਵੀਂ ਦਿੱਲੀ, (ਰਵਿੰਦਰ) :

    ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਨਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਨਾਲ ਕਿਹਾ ਕਿ ਪਹਿਲਾਂ ਸ਼ਹਿਰਾਂ ਦਾ ਗਲ ਘੁੱਟਿਆ ਅਤੇ ਹੁਣ ਜੰਤਰ ਮੰਤਰ ਵਿਖੇ ਧਰਨੇ ਦੀ ਮੰਗ ਕਰ ਰਹੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਕੀ ਲੋਕ ਆਪਣਾ ਕਾਰੋਬਾਰ ਬੰਦ ਕਰ ਦੇਣ, ਸੰਪਤੀ ਦਾ ਵੀ ਨੁਕਸਾਨ ਹੋ ਰਿਹਾ ਹੈ। ਦੂਜੇ ਪਾਸੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੇ ਖੁਦ ਦਿੱਲੀ ਵਿਚ ਸੜਕ ‘ਤੇ ਕੰਧ ਕੀਤੀ ਹੋਈ ਹੈ ਅਤੇ ਕਿਸਾਨ ਤਾਂ ਸਿਰਫ਼ ਨਵੇਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ।

    LEAVE A REPLY

    Please enter your comment!
    Please enter your name here