ਸੁਮੇਧ ਸੈਣੀ ਨੂੰ ਝਟਕਾ, ਅਗਾਊਂ ਜਮਾਨਤ ਖਾਰਜ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ

    0
    134

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਲੱਗਾ ਹੈ। ਮੁਹਾਲੀ ਦੀ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਅਗਾਊਂ ਜਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਵੀ ਸੈਣੀ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

    ਸੈਣੀ ਨੇ ਵਿਜੀਲੈੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ।ਦੱਸ ਦਈਏ ਕਿ ਦੋ ਦਿਨ ਪਹਿਲਾਂ ਵਿਜੀਲੈਂਸ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ਲਈ ਉਸ ਦੀ ਕੋਠੀ ਉਤੇ ਰੇਡ ਕੀਤੀ ਸੀ ਪਰ ਗ੍ਰਿਫ਼ਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫ਼ਤਾਰੀ ਉਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹੁਣ ਅਦਾਲਤ ਨੇ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ।

    LEAVE A REPLY

    Please enter your comment!
    Please enter your name here