ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਹੋਏ ਹਮਲੇ ਦੀ ਐੱਸਆਈਟੀ ਵੱਲੋਂ ਜਾਂਚ ਸ਼ੁਰੂ :

    0
    143

    ਪਠਾਨਕੋਟ, ਜਨਗਾਥਾ ਟਾਇਮਜ਼: (ਰਵਿੰਦਰ)

    ਪਠਾਨਕੋਟ : ਬੀਤੇ ਦਿਨੀਂ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਕੁੱਝ ਅਣਪਛਾਤੇ ਲੋਕਾਂ ਨੇ ਲੁੱਟ-ਖੋਹ ਦੇ ਮਕਸਦ ਨਾਲ ਹਮਲਾ ਕੀਤਾ। ਇਸ ‘ਚ ਸੁਰੇਸ਼ ਦੇ ਫੁੱਫੜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਤੇ ਗੰਭੀਰ ਜ਼ਖ਼ਮੀ ਹਸਪਤਾਲ ਦਾਖ਼ਲ ਸੀ। ਇਸ ਤੋਂ ਬਾਅਦ ਰੈਨਾ ਦੇ ਕਜ਼ਨ ਭਰਾ ਦੀ ਵੀ ਮੌਤ ਹੋ ਗਈ। ਸੁਰੇਸ਼ ਰੈਨਾ ਨੇ ਇਸ ਘਟਨਾ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰ ਅਪੀਲ ਕੀਤੀ ਸੀ।

    ਰੈਨਾ ਦੇ ਟਵੀਟ ਤੋਂ ਬਾਅਦ ਕੈਪਟਨ ਨੇ ਆਈਜੀ ਐੱਸਪੀਐੱਸ ਪਰਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ ਕਰ ਦਿੱਤਾ। ਬਾਰਡਰ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਨੇ ਦੱਸਿਆ ਕਿ ਐੱਸਆਈਟੀ ਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

    ਆਈਜੀ ਪਰਮਾਰ ਨੇ ਦੱਸਿਆ ਕਿ ਐੱਸਆਈਟੀ ਦੇ ਗਠਨ ਤੋਂ ਪਹਿਲਾਂ ਹੀ ਉਹ ਖ਼ੁਦ ਦੋ ਵਾਰ ਘਟਨਾ ਸਥਾਨ ਦਾ ਦੌਰਾ ਕਰ ਚੁੱਕੇ ਹਨ। ਆਈਜੀ ਨੇ ਅੱਗ ਕਿਹਾ ਕਿ ਸ਼ੁਰੂਆਤੀ ਜਾਂਚ ਮੁਤਾਬਕ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਘਰ ਹੋਈ ਇਸ ਵਾਰਦਾਤ ਦੌਰਾਨ ਲੁੱਟ-ਖੋਹ ਦੇ ਵੀ ਸਬੂਤ ਮਿਲੇ ਪਰ ਪੁਲਿਸ ਵੱਲੋਂ ਹਰ ਐਂਗਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

    ਪਰਮਾਰ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜਿਨ੍ਹਾਂ ਸ਼ੱਕੀ 35 ਵਿਅਕਤੀਆਂ ਦਾ ਜ਼ਿਕਰ ਕੀਤਾ ਗਿਆ ਹੈ, ਉਸ ਬਾਰੇ ਉਹ ਕੋਈ ਵੀ ਟਿੱਪਣੀ ਕਰਨਾ ਨਹੀਂ ਚਾਹੁੰਦੇ ਕਿਉਂਕਿ ਜੋ ਡੀਜੀਪੀ ਨੇ ਕਿਹਾ ਉਹ ਬਿਲਕੁਲ ਸਹੀ ਹੈ ਪਰ ਉਹ ਜ਼ਿਆਦਾ ਕੁੱਝ ਨਹੀਂ ਕਹਿ ਸਕਦੇ।

    ਦੱਸ ਦਈਏ ਕਿ ਆਈਜੀ ਬਾਰਡਰ ਰੇਂਜ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਇਹ ਬਲਾਈਂਡ ਮਰਡਰ ਹੈ। ਇਸ ਕਰਕੇ ਇਸ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਹਾਲਾਂਕਿ ਇਹ ਜਾਂਚ ਕਦੋਂ ਤੱਕ ਮੁਕੰਮਲ ਹੋਵੇਗੀ ਦੇ ਬਾਰੇ ਆਈਜੀ ਬਾਰਡਰ ਰੇਂਜ ਨੇ ਕਿਹਾ ਕਿ ਇਹ ਕੋਈ ਟਾਈਮ ਬੋਰਡ ਇਨਕੁਆਰੀ ਨਹੀਂ ਪਰ ਛੇਤੀ ਹੀ ਪੁਲਿਸ ਨਤੀਜੇ ਤੱਕ ਪੁੱਜੇਗੀ ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।

    LEAVE A REPLY

    Please enter your comment!
    Please enter your name here