ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

    0
    142

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਜੰਮੂ ਕਸ਼ਮੀਰ ਵਿਚ ਸ੍ਰੀਨਗਰ ਦੇ ਨੌਗਾਓਂ ਵਿਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਹੋ ਸਕੀ।

    ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਖੇਤਰ ‘ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਜਵਾਨਾਂ ਨੇ ਬੁੱਧਵਾਰ ਤੜਕੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇ ਵਗੂਰਾ ‘ਚ ਸਾਂਝੇ ਰੂਪ ਨਾਲ ਤਲਾਸ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।

    ਉਨ੍ਹਾਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸਾਂ ਦੇ ਜਵਾਨ ਖੇਤਰ ਨੂੰ ਸੀਲ ਕਰਦੇ ਹੋਏ ਅੱਗੇ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।

    ਅੱਤਵਾਦੀਆਂ ਨੂੰ ਖੇਤਰ ਤੋਂ ਦੌੜਨ ਤੋਂ ਰੋਕਣ ਲਈ ਸੁਰੱਖਿਆ ਫ਼ੋਰਸ ਦੇ ਐਡੀਸ਼ਨਲ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਕ ਹੋਰ ਅੱਤਵਾਦੀ ਹਾਲੇ ਵੀ ਇਲਾਕੇ ‘ਚ ਮੌਜੂਦ ਹੈ। ਅੰਤਿਮ ਰਿਪੋਰਟ ਆਉਣ ਤੱਕ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਜਾਰੀ ਸੀ।

     

    LEAVE A REPLY

    Please enter your comment!
    Please enter your name here