ਸੁੰਦਰ ਸ਼ਾਮ ਅਰੋੜਾ ਵਲੋਂ 7 ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ

    0
    123

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 19 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਜਿਸ ਤਹਿਤ ਵੱਖ-ਵੱਖ ਪ੍ਰੋਜੈਕਟਾਂ ਹੇਠ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।

    ਸਥਾਨਕ ਰਣਜੀਤ ਨਗਰ, ਪੈਰਾਮਾਊਂਟ ਕਲੋਨੀ, ਸਰੂਪ ਨਗਰ ਅਤੇ ਵਿਕਰਮ ਇਨਕਲੇਵ ਵਿੱਚ ਬਨਣ ਵਾਲੀਆਂ 7 ਗਲੀਆਂ ਦੇ ਕੰਮ ਸ਼ੁਰੂ ਕਰਵਾਉਣ ਵੇਲੇ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਦੀ ਚਿਰੋਕਲੀ ਮੰਗ ਸੀ ਕਿ ਇਨ੍ਹਾਂ ਗਲੀਆਂ ਦੀ ਹਾਲਤ ਸੁਧਾਰੀ ਜਾਵੇ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਇਹ ਗਲੀਆਂ ਬਣਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੱਥਰ ਅਤੇ ਲੁਕ ਨਾਲ ਬਨਣ ਵਾਲੀਆਂ ਗਲੀਆਂ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਲੋਕਾਂ ਲਈ ਲੋੜੀਂਦੀ ਸਹੂਲਤ ਛੇਤੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ 100 ਫ਼ੀਸਦੀ ਸੀਵਰੇਜ਼ ਅਤੇ ਵਾਟਰ ਸਪਲਾਈ ਯਕੀਨੀ ਬਨਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਸਕੂਲਾਂ, ਕਾਲਜਾਂ, ਕਮਿਊਨਿਟੀ ਸੈਂਟਰਾਂ ਦੀ ਦਿੱਖ ਸਵਾਰੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਅੰਦਰ ਮਹਿਲਾ ਸਸ਼ਕਤੀਕਰਨ ਲਈ ਵੀ ਵਿਸ਼ੇਸ਼ ਉਪਰਾਲਿਆਂ ਰਾਹੀਂ ਲੋੜਵੰਦ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਜੋਤ ਕਟੋਚ, ਗੁਰਦੀਪ ਕਟੋਚ, ਬਲਬੀਰ ਸਿੰਘ, ਨਰੇਸ਼ ਕੁਮਾਰ, ਸਤਪਾਲ, ਬਲਵਿੰਦਰ ਸਿੰਘ, ਦੌਲਤ ਰਾਮ, ਡਾ.ਵਿਨੇ, ਐਡਵੋਕੇਟ ਅਮਨ ਧਮਨ, ਡਾ. ਮਹਿੰਦਰ ਆਦਿ ਮੌਜੂਦ ਸਨ। ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਅਤੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਾਉਣ ਲਈ ਪਹਿਲ ਦੇ ਆਧਾਰ ’ਤੇ ਕੰਮ ਕਰਵਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਮੁਹੱਲਾ ਰਣਜੀਤ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਵੇਂ ਮੁਕਾਮ ਹਾਸਲ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here