ਸੂਬੇ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ : ਅਰੋੜਾ

    0
    135

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਇਹ ਵਿਚਾਰ ਪਿੰਡ ਠਰੋਲੀ ਵਿਖੇ ਪੰਚਾਇਤ ਨੂੰ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਦੇ ਨਿਰਮਾਣ ਲਈ ਢਾਈ ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਪ੍ਰਗਟਾਏ। ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਵਲੋਂ ਜਿਥੇ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਖਤੀ ਵਰਤੀ ਜਾ ਰਹੀ ਹੈ, ਉਥੇ ਨਸ਼ੇ ਵਿੱਚ ਜਕੜੇ ਮਰੀਜਾਂ ਦੇ ਇਲਾਜ ਲਈ ਮੁੜ ਵਸੇਬਾ ਕੇਂਦਰ, ਓ.ਓ.ਏ.ਟੀ. ਸੈਂਟਰ ਅਤੇ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਪੰਜਾਬ ਸਰਕਾਰ ਵਲੋਂ ਨਸ਼ੇ ਵਿੱਚ ਫਸੇ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡ ਵਾਸੀ ਵੀ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਲੋਂ ਕੀਤੀ ਪਹਿਲ ਕਦਮੀ ਸਦਕਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੇ 45 ਪਿੰਡ ਡਰੱਗ ਫਰੀ ਘੋਸ਼ਿਤ ਕੀਤੇ ਜਾ ਚੁੱਕੇ ਹਨ।

    ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਦਾ ਪਹਿਲ ਦੇ ਆਧਾਰ ‘ਤੇ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਜਾਰੀ ਹਨ।

    ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਰਟ ਕਲਾਸਾਂ ਤੋਂ ਲੈ ਕੇ ਸਮਾਰਟ ਸਕੂਲ ਬੱਚਿਆਂ ਲਈ ਕਾਫ਼ੀ ਕਾਰਗਰ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।

    ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਸਰਬਜੀਤ ਸਿੰਘ, ਕੁਲਦੀਪ ਅਰੋੜਾ, ਮਲੂਕ ਚੰਦ, ਮਨਜੀਤ ਸਿੰਘ, ਰਾਜ ਰਾਣੀ, ਮਨੋਜ ਬਾਲਾ, ਰਾਹੁਲ ਗੋਇਲ, ਹਰਮੇਸ਼ ਲਾਲ, ਸ਼ਸ਼ੀ ਭੂਸ਼ਨ, ਧਰਮਿੰਦਰ, ਬਲਬੀਰ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

    LEAVE A REPLY

    Please enter your comment!
    Please enter your name here