ਸੂਬੇ ਭਰ ’ਚ ਆਪ ਪਾਰਟੀ ਝਾੜੂ ਦੇ ਨਿਸ਼ਾਨ ’ਤੇ ਲੜੇਗੀ ਨਗਰ ਕੌਂਸਲ ਚੋਣਾਂ: ਭਗਵੰਤ ਮਾਨ

    0
    161

    ਬਰਨਾਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅੱਜ ਬਰਨਾਲਾ ਵਿਖੇ ਪਹੁੰਚੇ। ਜਿਸ ਦੌਰਾਨ ਉਹਨਾਂ ਐਮਪੀਲੈਡ ਸੰਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਕਾਸ ਫ਼ੰਡਾਂ ਲਈ ਉਹ ਲਗਾਤਾਰ ਐਮਪੀ ਫ਼ੰਡ ਦੇ ਰਹੇ ਹਨ।

    ਸੰਸਦ ਵਿੱਚ ਮੇਰੇ ਵਲੋਂ ਸੰਸਦ ਮੈਂਬਰਾਂ ਦੀ 100 ਫ਼ੀਸਦੀ ਤਨਖ਼ਾਹ ਕੱਟ ਕੇ ਵਿਕਾਸ ਕਾਰਜ ਲਈ ਫ਼ੰਡ ਵਧਾਉਣ ਲਈ ਕਿਹਾ ਜਾ ਚੁੱਕਿਆ ਹੈ। ਜਿਸ ਨੂੰ ਵਧਾਇਆ ਜਾਣਾ ਚਾਹੀਦਾ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਸੂਬੇ ਭਰ ਵਿਚ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਦੀਆਂ ਚੋਣਾਂ ਪਾਰਟੀ ਦੇ ਨਿਸ਼ਾਨ ’ਤੇ ਲੜੀਆਂ ਜਾਣਗੀਆਂ।

    ਖੇਤੀ ਕਾਨੂੰਨਾਂ ਸੰਬੰਧੀ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ। ਕਿਉਂਕਿ ਜਿਨ੍ਹਾਂ ਲਈ ਇਹ ਕਾਨੂੰਨ ਬਣਾਇਆ ਗਿਆ ਹੈ, ਉਹੀ ਨਹੀਂ ਚਾਹੁੰਦੇ ਕਿ ਇਹ ਕਾਨੂੰਨ ਬਣੇ ਤਾਂ ਕੇਂਦਰ ਸਰਕਾਰ ਨੂੰ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਦੇਸ਼ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇਹ ਖੇਤੀ ਕਾਨੂੰਨ ਦੇਸ਼ ਦੀ ਕਿਸਾਨੀ ਅਤੇ ਖੇਤੀ ਨੂੰ ਬਰਬਾਦ ਕਰਨ ਵਾਲੇ ਹਨ।

    ਇਹਨਾਂ ਕਾਨੂੰਨਾਂ ਰਾਹੀਂ ਸਰਕਾਰ ਖੇਤੀ ਖੇਤਰ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ। ਜਿਸ ਕਰਕੇ ਦੇਸ਼ ਦੇ ਜਾਗਰੂਕ ਕਿਸਾਨ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਰ ਪ੍ਰਧਾਨ ਮੰਤਰੀ ਗੁਜਰਾਤ ਅਤੇ ਮੱਧ ਪ੍ਰਦੇਸ਼ ’ਚ ਪਤਾ ਨਹੀਂ ਹੈ ਕਿ ਕਿਹੜੇ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ? ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕੜਕਦੀ ਠੰਢ ’ਚ ਸੰਘਰਸ਼ ਕਰਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਖੇਤੀ ਕਾਨੂੰਨ ਰੱਦ ਕੀਤੇ ਜਾਣ।

    LEAVE A REPLY

    Please enter your comment!
    Please enter your name here