ਸੇਵਾ ਕਰਦੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਚੁੱਕਿਆ ਪੁਲਿਸ ਨੇ – ਥਾਣੇ ‘ਚ ਹੰਗਾਮਾ !

    0
    129

    ਲੁਧਿਆਣਾ ,ਜਨਗਾਥਾ ਟਾਇਮਜ਼: (ਸਿਮਰਨ)

    ਲੁਧਿਆਣਾ : ਬੀਤੇ ਕਈ ਦਿਨਾਂ ਤੋਂ ਲਗਾਤਾਰ ਲੁਧਿਆਣਾ ਵਿੱਚ ਲੰਗਰ ਦੀ ਸੇਵਾ ਕਰ ਰਹੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੂੰ ਅੱਜ ਸ਼ਿਮਲਾਪੁਰੀ ਪੁਲਿਸ ਵੱਲੋਂ ਚੁੱਕ ਕੇ ਥਾਣੇ ਲਿਜਾਇਆ ਗਿਆ। ਹਾਲਾਂਕਿ ਇਸ ਦੌਰਾਨ ਗੁਰਦੀਪ ਗੋਸ਼ਾ ਕਹਿੰਦੇ ਰਹੇ ਕਿ ਉਨ੍ਹਾਂ ਕੋਲ ਪ੍ਰਸ਼ਾਸਨ ਵੱਲੋਂ ਬਣਾਇਆ ਗਿਆ ਡਿਜੀਟਲ ਪਾਸ ਵੀ ਹੈ ਪਰ ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਜਿਸ ਤੋਂ ਬਾਅਦ ਤੁਰੰਤ ਪੱਤਰਕਾਰ ਮੌਕੇ ਤੇ ਪਹੁੰਚੇ ਅਤੇ ਪੁੱਛ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਗੁਰਦੀਪ ਗੋਸ਼ਾ ਨੂੰ ਛੱਡਣਾ ਹੀ ਬਿਹਤਰ ਸਮਝਿਆ।

    ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਦੱਸਿਆ ਕਿ ਸ਼ਿਮਲਾਪੁਰੀ ਚੌਕ ਗਿੱਲ ਨਹਿਰ ਦੇ ਨੇੜੇ ਉਨ੍ਹਾਂ ਨੂੰ ਪੁਲਿਸ ਵੱਲੋਂ ਰੋਕ ਲਿਆ ਗਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਮੁਲਾਜ਼ਮ ਆਪਣੇ ਨਾਲ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਲਿਆਏ। ਗੁਰਦੀਪ ਗੋਸ਼ਾ ਨੇ ਕਿਹਾ ਕਿ ਉਨ੍ਹਾਂ ਦੇ ਵਾਰ ਵਾਰ ਕਹਿਣ ਤੇ ਕਿ ਉਨ੍ਹਾਂ ਕੁੱਲ ਪ੍ਰਸ਼ਾਸਨ ਵੱਲੋਂ ਕੱਲ੍ਹ ਹੀ ਜਾਰੀ ਕੀਤਾ ਗਿਆ ਡਿਜੀਟਲ ਪਾਸ ਹੈ ਉਸ ਨੂੰ ਵੀ ਪੁਲਿਸ ਨੇ ਨਹੀਂ ਮੰਨਿਆ ਅਤੇ ਜਦੋਂ ਮੀਡੀਆ ਮੌਕੇ ਤੇ ਪਹੁੰਚਿਆ ਤਾਂ ਪੁਲਿਸ ਨੇ ਗੁਰਦੀਪ ਗੋਸ਼ਾ ਨੂੰ ਛੱਡ ਦਿੱਤਾ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਗੁਰਦੀਪ ਗੋਸ਼ਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਪੁਲਿਸ ਬਖਸ਼ ਨਹੀਂ ਰਹੀ। ਉਨ੍ਹਾਂ ਕਿਹਾ ਕਿ ਪੁਲਿਸ ਆਪਣੇ ਹੀ ਬਣਾਏ ਪਾਸ ਨੂੰ ਨਹੀਂ ਮੰਨ ਰਹੀ।

     

     

    LEAVE A REPLY

    Please enter your comment!
    Please enter your name here