ਸੈਨਾ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ 15 ਤੋਂ :

    0
    117

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹਰਬੀਰ ਸਿੰਘ ਨੇ ਦੱਸਿਆ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ (ਸੀ-ਪਾਈਟ) ਤਲਵਾੜਾ ਵਲੋਂ 15 ਮਈ 2020 ਤੋਂ ਆਨਲਾਈਨ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਟ੍ਰੇਨਿੰਗ ਲਈ 10ਵੀਂ ਪਾਸ (ਘੱਟੋ-ਘੱਟ 45 ਫ਼ੀਸਦੀ ਨੰਬਰਾਂ ਨਾਲ), ਉਮਰ ਘੱਟੋ-ਘੱਟ 17 ਸਾਲ 6 ਮਹੀਨੇ ਤੋਂ 21 ਸਾਲ ਤੱਕ, ਕੱਦ 170 ਸੈਂਟੀਮੀਟਰ (ਛੋਟ ਨਿਯਮਾਂ ਅਨੁਸਾਰ), ਮੈਡੀਕਲ ਫਿਟ, ਸਿਰਫ਼ ਲੜਕੇ ਹੀ ਭਾਗ ਲੈ ਸਕਣ ਦੇ ਯੋਗ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੇਵਲ ਟੈਲੀਫ਼ੋਨ ਰਾਹੀਂ ਹੀ ਕੀਤੀ ਜਾਵੇਗੀ। ਪ੍ਰਾਰਥੀ ਮੋਬਾਇਲ ਨੰਬਰ 80546-98980 ‘ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।

    ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਪ੍ਰਾਰਥੀ ਰੋਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਆਪਣਾ ਨਾਂਅ ਰਜਿਸਟਰਡ ਕਰਵਾ ਸਕਦੇ ਹਨ।

    LEAVE A REPLY

    Please enter your comment!
    Please enter your name here