ਸੋਸ਼ਲ ਮੀਡੀਆ ‘ਤੇ ਦੋਸਤੀ ਕਰ ਕੀਤਾ ਨਾਬਾਲਿਗ ਦਾ ਗੈਂਗਰੇਪ !

    0
    159

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਸਹਾਰਨਪੁਰ : ਪੱਛਮੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ‘ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫ਼ਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

    ਦੱਸ ਦਈਏ ਕਿ ਪੀੜਤ ਲੜਕੀ ਨੇ ਉਸ ਦੇ ਸੋਸ਼ਲ ਮੀਡੀਆ ਦੋਸਤਾਂ ‘ਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਗਿਆ ਹੈ। ਆਰੋਪ ਹੈ ਕਿ ਇਨ੍ਹਾਂ ਦੋਸਤਾਂ ਨੇ ਲੜਕੀ ਨਾਲ ਦੋਸਤੀ ਕੀਤੀ ਅਤੇ ਫਿਰ ਵਿਆਹ ਦਾ ਝਾਂਸਾ ਦੇ ਕੇ ਵੱਖ-ਵੱਖ ਥਾਵਾਂ ‘ਤੇ ਉਸ ਨਾਲ ਬਲਾਤਕਾਰ ਕੀਤਾ। ਪੀੜਤ ਲੜਕੀ ਦਾ ਦੋਸ਼ ਹੈ ਕਿ ਦਰਿੰਦਿਆਂ ਨੇ ਉਸ ਦੀ ਵੀਡੀਓ ਵੀ ਬਣਾਈ ਸੀ। ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਧਮਕੀ ਦਿੰਦੇ ਹੋਏ ਉਨ੍ਹਾਂ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਮਾਮਲੇ ਵਿੱਚ ਪੀੜਤ ਦੀ ਮਾਂ ਨੇ ਜਨਕਪੁਰੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

    ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਪੁਲਿਸ ਨੇ ਪੰਜ ਦੋਸ਼ੀਆਂ ਖ਼ਿਲਾਫ਼ ਤਹਿਰੀਰ ਦੇ ਅਧਾਰ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਕਪੁਰੀ ਥਾਣੇ ‘ਚ ਇਕ ਔਰਤ ਨੇ ਸ਼ਿਕਾਇਤ ਕੀਤੀ ਕਿ ਉਸ ਦੀ ਲੜਕੀ ਨਾਲ ਕੁੱਝ ਨੌਜਵਾਨਾਂ ਨੇ ਬਲਾਤਕਾਰ ਕੀਤਾ ਹੈ। ਇਸ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਹੈ। ਅਗਲੀ ਕਾਰਵਾਈ ਪੀੜਤ ਦੇ ਬਿਆਨਾਂ ਦੇ ਅਧਾਰ ‘ਤੇ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here