ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੀਐੱਮ ਮੋਦੀ ਨੇ ਦਿੱਤੀਆਂ ਵਧਾਈਆਂ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅੱਜ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਕਈ ਥਾਵਾਂ ‘ਤੇ ਨਗਰ ਕੀਰਤਨ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

    ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ”ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਬਿਹਤਰ ਦੁਨੀਆ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦੇ ਰਹਿਣ।

     

    LEAVE A REPLY

    Please enter your comment!
    Please enter your name here