ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ, ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ..

    0
    148

    ਅੰਮ੍ਰਿਤਸਰ, ਜਨਗਾਥਾ ਟਾਇਮਜ਼ : (ਸਿਮਰਨ)

    ਅੰਮ੍ਰਿਤਸਰ : ਸਿੱਖ ਧਰਮ ਦੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿੱਤਰ ਜਲੌਅ ਸਜਾਏ ਗਏ ਹਨ।

    ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਦੇ ਇਲਾਵਾ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਕੇਤਿਕ ਤੌਰ ‘ਤੇ ਦੀਪਮਾਲਾ ਕੀਤੀ ਜਾਵੇਗੀ।

    ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਡਾਕਟਰ ਰੂਪ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਅਤੇ ਕੁੱਝ ਕੁ ਸੰਗਤਾਂ ਨੇ ਸ਼ਿਰਕਤ ਕੀਤੀ ਹੈ।

    LEAVE A REPLY

    Please enter your comment!
    Please enter your name here