ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

    0
    124

    ਬਠਿੰਡਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਠਿੰਡਾ ਮਲੋਟ ਰੋਡ ‘ਤੇ ਹੋਏ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲ ਸਵਾਰ ਬਾਦਲ ਰਿੰਗ ਰੋਡ ਨੇੜੇ ਆ ਰਹੇ ਸਨ ਕਿ ਸੜਕ ‘ਤੇ ਪਏ ਖੱਡੇ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਸੰਤੁਲਨ ਖੋ ਬੈਠਾ, ਜਿਸ ਕਾਰਨ ਦੋਵੇਂ ਸੜਕ ‘ਤੇ ਡਿੱਗ ਪਏ। ਇਸ ਸੜਕ ਹਾਦਸੇ ‘ਚ ਬਲਵੀਰ ਸਿੰਘ ਵਾਸੀ ਬਹਿਮਣ ਦੀਵਾਨਾ ਦੀ ਮੌਤ ਹੋ ਗਈ ਜਦੋਂ ਕਿ ਗੋਬਿੰਦ ਸਿੰਘ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ।

    LEAVE A REPLY

    Please enter your comment!
    Please enter your name here