ਸੜਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

    0
    118

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਬੀਤੀ ਦੇਰ ਰਾਤ ਹੁਸ਼ਿਆਰਪੁਰ ਭਰਵਾਈਂ ਰੋਡ ਤੇ ਹੋਏ ਭਿਆਨਕ ਸੜਕ ਹਾਦਸੇ ਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਮ੍ਰਿਤਕਾਂ ਦੀ ਪਹਿਚਾਣ ਰੋਹਿਤ ਸ਼ਰਮਾ ਵਾਸੀ ਰਵਿਦਾਸ ਨਗਰ ਆਦਮਵਾਲ ਹੁਸ਼ਿਆਰਪੁਰ ਅਤੇ ਪਵਨ ਕੁਮਾਰ ਵਾਸੀ ਸਲੇਰਨ ਹੁਸ਼ਿਆਰਪੁਰ ਵਜੋਂ ਹੋਈ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਉਕਤ ਦੋਨੋਂ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਆਦਮਵਾਲ ਤੋਂ ਬੰਜਰਬਾਗ ਵੱਲ ਨੂੰ ਆ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਟਰਾਲੀ ਨਾਲ ਟੱਕਰ ਹੋ ਗਈ ਜਿਸ ਕਾਰਨ ਉਕਤ ਦੋਨੋਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਪੁਲੀਸ ਨੇ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

     

    LEAVE A REPLY

    Please enter your comment!
    Please enter your name here