ਸੰਗਤ ਲੈਣ ਸ੍ਰੀ ਹਜ਼ੂਰ ਸਾਹਿਬ ਜਾ ਰਹੀ ਬੱਸ ਦੇ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ !

    0
    147

    ਨਿਊਜ਼ ਡੈਸਕ, ਜਨਗਾਥਾ ਟਾਇਮਜ਼ : (ਸਿਮਰਨ)

    ਲਾਕਡਾਊਨ ਕਰਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਲੈਣ ਲਈ ਗਈਆਂ ਪੀਆਰਟੀਸੀ ਦੀਆਂ 32 ਬੱਸਾਂ ’ਚੋਂ ਇੱਕ ਬੱਸ ਦੇ ਡਰਾਈਵਰ ਦੀ ਰਸਤੇ ’ਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

    ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਜ਼ਿਲ੍ਹਾ ਬਰਨਾਲਾ ਦੇ ਬਡਬਰ ਪਿੰਡ ਦਾ ਰਹਿਣ ਵਾਲਾ ਸੀ। ਇਹ ਘਟਨਾ ਐਤਵਾਰ ਨੂੰ ਢਾਈ ਵਜੇ ਮੱਧ ਪ੍ਰਦੇਸ਼ ’ਚ ਇੰਦੌਰ ਕੋਲ ਸਥਿਤ ਰਤਲਾਮ ਸ਼ਹਿਰ ਵਿੱਚ ਵਾਪਰੀ। ਕਈ ਕਿਲੋਮੀਟਰ ਬੱਸ ਚਲਾਉਣ ਮਗਰੋਂ ਮਨਜੀਤ ਸਿੰਘ ਬੱਸ ’ਚ ਹੀ ਆਰਾਮ ਕਰ ਰਿਹਾ ਸੀ। ਇਸ ਦੌਰਾਨ ਹੀ ਛਾਤੀ ’ਚ ਤਕਲੀਫ਼ ਹੋਣ ਕਾਰਨ ਉਹ ਡਿੱਗ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

    LEAVE A REPLY

    Please enter your comment!
    Please enter your name here