ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

    0
    177

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਪਾਤੜਾਂ : ਪੰਜਾਬ ‘ਚ ਸੰਘਣੀ ਧੁੰਦ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਾਤੜਾਂ ਵਿਖੇ ਸ਼ਿਵ ਪੈਲਸ ਦੇ ਨੇੜੇ ਵਾਪਰਿਆ ਹੈ।

    ਜਾਣਕਾਰੀ ਅਨੁਸਾਰ ਪਾਤੜਾਂ ਵਿਖੇ ਸ਼ਿਵ ਪੈਲਸ ਦੇ ਨੇੜੇ ਸੰਗਰੂਰ ਰੋਡ ‘ਤੇ ਮਟਰਾਂ ਨਾਲ ਭਰਿਆ ਹੋਇਆ ਕੈਂਟਰ ਸੰਘਣੀ ਧੁੰਦ ‘ਚ ਕੁੱਝ ਦਿਖਾਈ ਨਾ ਦੇਣ ਕਰਕੇ ਬੇਸਮੈਂਟ ‘ਚ ਡਿੱਗਿਆ। ਇਸ ਹਾਦਸੇ ਦੌਰਾਨ ਕੈਂਟਰ ਚਾਲਕ ਅਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਉਥੇ ਹੀ ਇਸ ਹਾਦਸੇ ਸੰਬੰਧੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ‘ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਉਥੇ ਹੀ ਪੁਲਿਸ ਨੇ ਸੜਕ ‘ਤੇ ਪਏ ਵਾਹਨਾਂ ਨੂੰ ਇਕ ਪਾਸੇ ਕਰਵਾ ਕੇ ਆਵਾਜਾਈ ਬਹਾਲ ਕੀਤੀ।

    ਦੱਸਿਆ ਜਾਂਦਾ ਹੈ ਕਿ ਦੋਵੇਂ ਮ੍ਰਿਤਕ ਰਾਜਸਥਾਨ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ। ਜਿਸ ਕਾਰਕ ਹਰ ਰੋਜ਼ ਅਨੇਕਾਂ ਹਾਦਸੇ ਵਾਪਰਦੇ ਹਨ।

    LEAVE A REPLY

    Please enter your comment!
    Please enter your name here