ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਹੀ ਨਹੀਂ ਪਤਾ ਕਿ ਖੇਤੀ ਕਾਨੂੰਨਾਂ ਵਿਚ ਸਮੱਸਿਆ ਕੀ ਹੈ: ਹੇਮਾ ਮਾਲਨੀ

    0
    125

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਪਾਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਨੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਸਵਾਲ ਖੜ੍ਹੇ ਕੀਤੇ ਹਨ। ਅਦਾਕਾਰਾ ਨੇ ਕਿਹਾ ਹੈ ਕਿ ਧਰਨਾ ਦੇ ਰਹੇ ਕਿਸਾਨਾਂ ਨੂੰ ਇਹ ਹੀ ਪਤਾ ਨਹੀਂ ਕਿ ਕਾਨੂੰਨਾਂ ਵਿਚ ਸਮੱਸਿਆ ਕੀ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕਿਸੇ ਦੇ ਕਹਿਣਾ ਉੱਤੇ ਧਰਨੇ ਉੱਤੇ ਬੈਠੇ ਹਨ।

    ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਰਣੌਤ ਸਮੇਤ ਕਈ ਫ਼ਿਲਮੀ ਹਸਤੀਆਂ ਕੇਂਦਰ ਸਰਕਾਰ ਦੇ ਕਾਨੂੰਨਾਂ ਦੇ ਹੱਕ ਵਿਚ ਨਿੱਤਰੀਆਂ ਹਨ।

    ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸਨੀ ਦਿਓਲ ਹੁਣ ਤੱਕ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਦੱਸਦੇ ਆਏ ਹਨ। ਜਿਸ ਕਾਰਨ ਉਨ੍ਹਾਂ ਨੂੰ ਵੱਡੇ ਪੱਧਰ ਉਤੇ ਅਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ ਸੀ। ਹੁਣ ਹੇਮਾ ਮਾਲਨੀ ਨੇ ਦਾਅਵਾ ਕਰ ਦਿੱਤਾ ਹੈ ਕਿ ਵਿਰੋਧ ਕਰ ਰਹੇ ਕਿਸਾਨਾਂ ਨੂੰ ਇਹ ਪਤਾ ਹੀ ਨਹੀਂ ਕਿ ਕਾਨੂੰਨਾਂ ਵਿਚ ਸਮੱਸਿਆ ਕੀ ਹੈ।

    LEAVE A REPLY

    Please enter your comment!
    Please enter your name here