ਸੰਯੁਕਤ ਕਿਸਾਨ ਮੋਰਚੇ ਵੱਲੋਂ ਰਜਿੰਦਰ ਦੀਪ ਸਿੰਘ ਵਾਲੇ ਨੂੰ ਇੱਕ ਹਫ਼ਤੇ ਲਈ ਕੀਤਾ ਗਿਆ ਸਸਪੈਂਡ

    0
    116

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਵੱਡਾ ਫ਼ੈਸਲਾ ਲਿਆ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਦੀਪ ਸਿੰਘ ਵਾਲਾ ਨੂੰ ਇੱਕ ਹਫ਼ਤੇ ਲਈ ਕਿਸਾਨ ਮੋਰਚੇ ‘ਚੋਂ ਸਸਪੈਂਡ ਕੀਤਾ ਗਿਆ ਹੈ।

    ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਖ਼ਿਲਾਫ਼ ਲਿਖੀ ਗਈ ਚਿੱਠੀ ਵੀ ਵਾਪਸ ਲਈ ਜਾਵੇਗੀ। ਕੁੱਝ ਜੱਥੇਬੰਦੀਆਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੇ ਜਾਣ ਦਾ ਚਿੱਠੀ ਜਰੀਏ ਵਿਰੋਧ ਕੀਤਾ ਸੀ। ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ।

    ਦੱਸਣਯੋਗ ਹੈ ਕਿ ਰਜਿੰਦਰ ਦੀਪ ਸਿੰਘ ਵਾਲਾ 26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਖ਼ਿਲਾਫ਼ ਬੋਲਣ ਕਰਕੇ ਕਾਫ਼ੀ ਚਰਚਾ ਵਿੱਚ ਆਇਆ ਸੀ। ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੇ ਜਾਣ ਦੇ ਵਿਰੋਧ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

    LEAVE A REPLY

    Please enter your comment!
    Please enter your name here