ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਏ ਸੈਨੇਟਾਈਜੇਸ਼ਨ ਟਨਲ :

    0
    133

    ਅੰਮ੍ਰਿਤਸਰ, ਜਨਗਾਥਾ ਟਾਇਮਜ਼ : (ਸਿਮਰਨ)

    ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲਾ ਹਰ ਵਿਅਕਤੀ ਹੁਣ ਸਾਰਾ ਸੈਨੇਟਾਈਜ ਕੀਤਾ ਜਾਵੇਗਾ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਦੋ ਪ੍ਰਵੇਸ਼ ਦੁਆਰਾਂ ‘ਤੇ ਸੈਨੇਟਾਈਜੇਸ਼ਨ ਟਨਲ ਲਗਾਏ ਗਏ ਹਨ।। ਇੱਕ ਟਨਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਯੂਨੀਵਰਸਿਟੀ ਵੱਲਾ ਅਤੇ ਇੱਕ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਵੱਲੋਂ ਲਗਾਇਆ ਗਿਆ ਹੈ।। ਅੱਜ ਇਸ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਹਰ ਇੱਕ ਦੇ ਹੱਥ ਸੈਨੇਟਾਈਜ਼ ਕਰਵਾਏ ਜਾ ਰਹੇ ਸਨ, ਪਰੰਤੂ ਹੁਣ ਟਨਲ ਲੱਗਣ ਨਾਲ ਸਭ ਨੂੰ ਸਾਰਾ ਸੈਨੇਟਾਈਜ਼ ਕੀਤਾ ਜਾ ਸਕੇਗਾ।

    ਉਨ੍ਹਾਂ ਨੇ ਦੱਸਿਆ ਕਿ ਇੱਕ ਟਨਲ ਘੰਟਾ ਘਰ ਬਾਹੀ ਅਤੇ ਦੂਜਾ ਸਰਾਵਾਂ ਵੱਲੇ ਪਾਸੇ ਲਗਾਇਆ ਗਿਆ ਹੈ।। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਫਾਈ ਸਟਾਫ ਨੂੰ ਘਰ ਲਈ ਸੈਨੇਟਾਈਜਰ, ਮਾਸਕ ਤੇ ਦਸਤਾਨੇ ਵੀ ਦਿੱਤੇ ਗਏ।। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਾਂਸਦ ਸ. ਗੁਰਜੀਤ ਸਿੰਘ ਔਜਲਾ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾਕੋਹਨਾਂ, ਸ. ਪ੍ਰਤਾਪ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਰਾਜਿੰਦਰ ਸਿੰਘ ਰੂਬੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।

    LEAVE A REPLY

    Please enter your comment!
    Please enter your name here