ਸੱਤਵੇਂ ਦਿਨ ਵੀ ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ, ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

    0
    139

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜਿਥੇ ਦੇਸ਼ ਦਾ ਅੰਨਦਾਤਾ ਹੁਕਮਰਾਨਾਂ ਖ਼ਿਲਾਫ਼ ਲੜਾਈ ਕਰ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਅੱਜ ਸੱਤਵੇਂ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦਾਂ ਨੇ ਹੱਥਾਂ ‘ਚ ਤਖਤੀਆਂ ਫੜ ਹੁਕਮਰਾਨਾਂ ਨੂੰ ਲਾਹਨਤਾਂ ਪਾਈਆਂ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

    ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ ਅੰਬਾਨੀ-ਅੰਡਾਨੀਆਂ ਦੀ ਗੱਲ ਸੁਣਦੀ ਹੈ। ਉਹਨਾਂ ਵੱਲੋਂ ਲਗਾਤਾਰ ਤਾਨਾਸ਼ਾਹੀ ਰੁਖ ਅਪਣਾਇਆ ਜਾ ਰਿਹਾ ਹੈ। ਗਰੀਬ ਕਿਸਾਨਾਂ ਦੀ ਅਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਅੱਜ ਦੇ ਦੌਰ ‘ਚ ਮਹਿੰਗਾਈ ਦੀ ਡਰ ਵੱਧ ਗਈ ਹੈ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਹੋ ਇਜ਼ਾਫ਼ੇ ਹੋ ਰਹੇ ਹਨ ,ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ, ਪਰ ਬੀਜੇਪੀ ਸਰਕਾਰ ਵੱਲੋਂ ਕਿਸੇ ਗੱਲ ਨਹੀਂ ਸੁਣੀ ਜਾ ਰਹੀ ਉਹ ਸੁਣਦੇ ਹਨ ਤਾਂ ਅੰਬਾਨੀ-ਅੰਡਾਨੀਆਂ ਦੀ। ਅੰਬਾਨੀ-ਅੰਡਾਨੀ ਅਮੀਰ ਹੋ ਰਹੇ ਹਨ ਜਦਕਿ ਦੇਸ਼ ਗਰੀਬ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅੱਜ ਹਰ ਵਰਗ ਕੁਚਲਿਆ ਜਾ ਰਿਹਾ ਹੈ ਤੇ ਪ੍ਰੈਸ ਦੀ ਆਜ਼ਾਦੀ ਖੋਹ ਲਈ ਗਈ ਹੈ।

    ਅੱਗੇ ਉਹਨਾਂ ਨੇ ਇਹ ਵੀ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ ਤੇ ਉਹ ਇਜਲਾਸ ਦੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕਾਂ ਲਈ ਸੰਸਦ ਦੇ ਬਾਹਰ ਡਟਿਆ ਹੋਇਆ ਹੈ ਤੇ ਆਉਣ ਵਾਲੇ ਦਿਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦ ਕਿਸਾਨਾਂ ਦੇ ਹੱਕ ‘ਚ ਲੜਾਈ ਲੜਣਗੇ।

     

    LEAVE A REPLY

    Please enter your comment!
    Please enter your name here