ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

    0
    125

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ ਹਨ, ਜਿੱਥੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।

    ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀਹਰਸਿਮਰਤ ਕੌਰਬਾਦਲ ਨੇ ਮੱਥਾ ਟੇਕਣ ਤੋਂ ਬਾਅਦ ਕਿਸਾਨ ਅੰਦੋਲਨ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਰਕਾਰ ਨਾਲ ਏਨੀਆਂ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਨਤੀਜਾ ਨਾ ਨਿਕਲਣ ਦਾ ਕਾਰਨ ਇਹ ਹੈ ਕਿ ਸਰਕਾਰ ਇਸ ਮਾਮਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ, ਕਿਉਂਕਿ ਹੁਣ ਤੱਕ 70 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

    ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ‘ਤੇ ਧੱਕੇ ਨਾਲ ਥੋਪੇ ਗਏ ਹਨ। ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਕਿਉਂਕਿ ਸਰਕਾਰ ਕਿਸਾਨ ਅੰਦੋਲਨ ਨੂੰ ਫ਼ੇਲ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਰਾਦੇ ਕਾਮਯਾਬ ਨਹੀਂ ਹੋਣਗੇ। ਕਿਸਾਨੀ ਸੰਘਰਸ਼ ਦੀ ਪੂਰੀ ਦੁਨੀਆ ਵਿੱਚ ਸ਼ਲਾਘਾ ਹੋਈ ਹੈ,ਕੋਈ ਅਜਿਹਾ ਕੰਮ ਨਾ ਕਰੇ ਕਿ ਅੰਦੋਲਨ ਦੀ ਬਦਨਾਮੀ ਹੋਵੇ।

    ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਦੀ ਬਹੁਤ ਬਦਨਾਮੀ ਹੋ ਰਹੀ ਹੈ। ਇਸ ਸੰਘਰਸ਼ ਵਿੱਚ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਦੇ ਟਰੈਕਟਰ ਮਾਰਚ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ, ਅਜੇ ਤੱਕ ਮੈਨੂੰ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਨਹੀਂ ਮਿਲਿਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਲਈ ਕੀ ਕੀਤਾ ਹੈ।

    LEAVE A REPLY

    Please enter your comment!
    Please enter your name here