ਹਰਿਆਣਾ ‘ਚ ਇੰਟਰਨੈੱਟ ਬੰਦ ਹੋਣ ਮਗਰੋਂ ਹਾਈਕੋਰਟ ਵੱਲੋਂ ਜਵਾਬ ਤਲਬ

    0
    148

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਇੰਟਰਨੈੱਟ ਬੰਦ ਕੀਤੇ ਜਾਣ ‘ਤੇ ਜਵਾਬ ਤਲਬ ਕੀਤਾ ਹੈ। ਕਿਸਾਨ ਅੰਦੋਲਨ ਦੇ ਵਿਚਕਾਰ ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕੀਤੀ ਹੋਈ ਹੈ। ਇੱਕ ਵਕੀਲ ਵੱਲੋਂ ਦਾਇਰ ਪਟੀਸ਼ਨ ਤੇ ਹੁਣ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।

    ਪਟੀਸ਼ਨ ਵਿੱਚ ਇੰਟਰਨੈੱਟ ਬੰਦ ਕਾਰਨ ਵਕੀਲਾਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਵਿਦਿਆਰਥੀਆਂ ਨੂੰ ਵੀ ਕਾਫ਼ੀ ਤੰਗੀ ਆ ਰਹੀ ਹੈ। ਜੋ ਵਿਦਿਆਰਥੀ ਆਨਲਾਈਨ ਕਲਾਸਾਂ ਲਾ ਰਹੇ ਹਨ ਉਨ੍ਹਾਂ ਦੀ ਪੜ੍ਹਾਈ ਇੰਟਰਨੈੱਟ ਬੰਦ ਹੋ ਕਾਰਨ ਪ੍ਰਭਾਵਿਤ ਹੋ ਰਹੀ ਹੈ।

    ਦੱਸ ਦੇਈਏ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਗਰੋਂ ਹਰਿਆਣਾ ਵਿੱਚ ਇੰਟਰਨੈੱਟ ‘ਤੇ ਰੋਕ ਲਾਈ ਗਈ ਸੀ। ਦਿੱਲੀ ਦੇ ਕਈ ਇਲਾਕਿਆਂ ਵਿੱਚ ਵੀ ਇੰਟਰਨੈੱਟ ਬੰਦ ਹੈ ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।

    LEAVE A REPLY

    Please enter your comment!
    Please enter your name here