ਹਰਿਆਣਾ ‘ਚ ਖੱਟੜ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼

    0
    95

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਵੱਲੋਂ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਹੈ। ਜਿਸ ‘ਤੇ ਸਪੀਕਰ ਨੇ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਹੈ ਜਿਸ ਤੋਂ ਬਾਅਦ ਵੋਟਿੰਗ ਕੀਤੀ ਜਾਵੇਗੀ।

    ਇਸ ਵੇਲੇ ਬੀਜੇਪੀ ਕੋਲ 40 ਸੀਟਾਂ, ਜੇਜੇਪੀ ਕੋਲ 10 ਸੀਟਾਂ ਤੇ ਕਾਂਗਰਸ ਕੋਲ 30 ਸੀਟਾਂ ਹਨ। 7 ਅਜ਼ਾਦ ਉਮੀਦਵਾਰਾਂ ‘ਚੋਂ 5 ਦੀ ਬੀਜੇਪੀ ਨੂੰ ਹਮਾਇਤ ਹੈ। ਹਰਿਆਣਾ ਲੋਕ ਹਿੱਤ ਪਾਰਟੀ ਦੀ ਵੀ ਸਰਕਾਰ ਨੂੰ ਹਮਾਇਤ ਹੈ।

    LEAVE A REPLY

    Please enter your comment!
    Please enter your name here