ਹਰਿਆਣਾ ਦੇ ਪਿੰਡਾਂ ਵਿਚ ਕੋਰੋਨਾ ਦੇ ਪਸਾਰ ਦਾ ਇਕ ਕਾਰਨ ਕਿਸਾਨ ਅੰਦੋਲਨ ਵੀ: ਖੱਟਰ

    0
    139

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਹੋ ਰਹੇ ਵਾਧੇ ਲਈ ਕਿਸਾਨ ਅੰਦੋਲਨ ਨੂੰ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਕਾਰਨ ਪਿੰਡਾਂ ਵਿੱਚ ਕਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਅਤੇ ਮੌਤਾਂ ਦੀ ਗਿਣਤੀ ਵਧਦੀ ਜਾ ਹੀ ਹੈ।

    ਸੀਐਮ ਖੱਟਰ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਦੀ ਵਧਦੀ ਲਾਗ ਨੂੰ ਦੇਖਦਿਆਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਮੌਤ ਦਰ 6 ਤੋਂ 10 ਫ਼ੀਸਦੀ ਵਧ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਲੋਕ ਇਕ ਜਗ੍ਹਾ ‘ਤੇ ਇਕੱਠੇ ਹੁੰਦੇ ਹਨ, ਇਕ ਦੂਜੇ ਨੂੰ ਮਿਲਦੇ ਹਨ ਅਤੇ ਕੋਵਿਡ-ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਜਾਂਦੀ।

    ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਕਰੋਨਾ ਦੇ ਸਮੇਂ ਆਲ ਪਾਰਟੀ ਮੀਟਿੰਗ ਸੱਦਣ ਦੀ ਮੰਗ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਆਲ ਪਾਰਟੀ ਮੀਟਿੰਗ ਸੱਦਣ ਦੀ ਗੱਲ ਕਰ ਰਹੇ ਹਨ ਪਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਲਈ ਨਹੀਂ ਕਹਿ ਰਹੇ।

    LEAVE A REPLY

    Please enter your comment!
    Please enter your name here