ਹਰਿਆਣਾ: 40 ਖਾਪ ਪੰਚਾਇਤਾਂ ਵੱਲੋਂ ਖੱਟਰ ਸਰਕਾਰ ਡੇਗਣ ਲਈ ਮੁਹਿੰਮ ਸ਼ੁਰੂ

    0
    126

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਹਰਿਆਣੇ ਦੇ ਜੀਂਦ ਜ਼ਿਲ੍ਹੇ ਵਿਚ 40 ਖਾਪਾਂ ਦੀ ਮਹਾਂਪੰਚਾਇਤ ਹੋਈ ਹੈ। ਇਸ ਮਹਾਂਪੰਚਾਇਤ ਵਿੱਚ ਬਹੁਤ ਸਾਰੇ ਮਹੱਤਵਪੂਰਨ ਫ਼ੈਸਲੇ ਲਏ ਗਏ ਸਨ। ਮਹਾਂਪੰਚਾਇਤ ਵਿੱਚ ਖਾਪ ਨੇ ਫ਼ੈਸਲਾ ਕੀਤਾ ਕਿ ਉਹ ਹਰਿਆਣਾ ਸਰਕਾਰ ਡੇਗਣ ਲਈ ਮੁਹਿੰਮ ਦੀ ਸ਼ੁਰੂਆਤ ਕਰਨਗੇ। ਦੱਸ ਦਈਏ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਕੋਲ ਬਹੁਮਤ ਨਹੀਂ ਹੈ। ਹਰਿਆਣਾ ਦੀ ਖੱਟਰ ਸਰਕਾਰ ਜੇਜੇਪੀ ਅਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਚੱਲ ਰਹੀ ਹੈ।

    ਖਾਪ ਨੇਤਾਵਾਂ ਨੇ ਐਲਾਨ ਕੀਤਾ ਕਿ ਜਿਨ੍ਹਾਂ ਵਿਧਾਇਕਾਂ ਨੇ ਸਰਕਾਰ ਦਾ ਸਮਰਥਨ ਕੀਤਾ ਹੈ, ਉਨ੍ਹਾਂ ਉੱਤੇ ਸਮਰਥਨ ਵਾਪਸ ਲੈਣ ਲਈ ਦਬਾਅ ਬਣਾਇਆ ਜਾਵੇਗੀ। ਹਰ ਖਾਪ ਜਾ ਕੇ ਇਨ੍ਹਾਂ ਵਿਧਾਇਕਾਂ ਨੂੰ ਮਿਲੇਗਾ। ਪਹਿਲਾਂ ਵਿਧਾਇਕਾਂ ਨੂੰ ਸ਼ਾਂਤੀ ਨਾਲ ਅਪੀਲ ਕੀਤੀ ਜਾਏਗੀ ਅਤੇ ਜੇਕਰ ਉਹ ਸਹਿਮਤ ਨਹੀਂ ਹੋਏ ਤਾਂ ਉਨ੍ਹਾਂ ਦੇ ਪਿੰਡਾਂ ਵਿਚ ਦਾਖ਼ਲੇ ‘ਤੇ ਪਾਬੰਦੀ ਲਗਾਈ ਜਾਵੇਗੀ।

    ਖਾਪ ਦੇ ਨੁਮਾਇੰਦੇ ਦਿੱਲੀ ਸਰਹੱਦ ‘ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਕਿਹਾ ਕਿ ਖਾਪ ਅੰਦੋਲਨ ਵਿਚ ਹਰ ਤਰ੍ਹਾਂ ਨਾਲ ਕਿਸਾਨਾਂ ਦੀ ਮੱਦਦ ਕਰਨਗੇ। ਖਾਪ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਵੱਲ ਵੱਧ ਰਹੀ ਹੈ। ਖਾਪ ਨੇ ਘੋਸ਼ਣਾ ਕੀਤੀ ਕਿ ਜੇ ਲੋੜ ਪਈ ਤਾਂ ਪੂਰੇ ਹਰਿਆਣਾ ਤੋਂ ਖਾਪ ਮਹਾਂਪੰਚਾਇਤ ਵੀ ਆਯੋਜਿਤ ਕੀਤੀ ਜਾ ਸਕਦੀ ਹੈ।

    LEAVE A REPLY

    Please enter your comment!
    Please enter your name here