ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਜ਼ਮੀਨ ਖਿਸਕੀ, ਕਈ ਲੋਕਾਂ ਦੇ ਦੱਬੇ ਹੋਣ ਦੀ ਖ਼ਬਰ

    0
    121

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਰੇਕੌਂਗ ਪੀਓ- ਸ਼ਿਮਲਾ ਰਾਜਮਾਰਗ ‘ਤੇ ਅੱਜ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਟਰੱਕ ਅਤੇ ਇਕ ਐੱਚ.ਆਰ.ਟੀ.ਸੀ. ਬੱਸ ਪਹਾੜ ਦੇ ਮਲਬੇ ਹੇਠ ਆ ਗਈ ਹੈ। ਬਹੁਤ ਸਾਰੇ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ, ਦੱਸਿਆ ਜਾ ਰਿਹਾ ਹੈ ਕਿ 160 ਲੋਕ ਫਸੇ ਹੋਏ ਹਨ।ਆਈ.ਟੀ.ਬੀ.ਪੀ. ਦੀਆਂ ਟੀਮਾਂ ਬਚਾਅ ਕਾਰਜਾਂ ਲਈ ਭੇਜੀਆਂ ਗਈਆਂ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਘਟਨਾ ‘ਤੇ ਕਿਹਾ ਕਿ ਉਨ੍ਹਾਂ ਵਲੋਂ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਨ.ਡੀ.ਆਰ.ਐਫ. ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਟੀਮਾਂ ਬਚਾਅ ਲਈ ਪਹੁੰਚ ਚੁੱਕੀਆਂ ਹਨ।

    LEAVE A REPLY

    Please enter your comment!
    Please enter your name here