ਹੁਣ ਟਾਂਡਾ ਦੇ ਸਰਕਾਰੀ ਸਕੂਲ ਜਾਜਾ ਦੇ 6 ਬੱਚੇ ਨਿਕਲੇ ਕੋਰੋਨਾ ਪਾਜ਼ੀਟਿਵ, ਪਿੰਡ ‘ਚ ਮਚਿਆ ਹੜਕੰਪ

    0
    176

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਭਾਵੇਂ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਹਨ ਪਰ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦਾ ਕਹਿਰ ਹੁਣ ਸਕੂਲਾਂ ‘ਚ ਦਿਖਾਈ ਦੇਣ ਲੱਗਿਆ ਹੈ। ਸਕੂਲ ਖੁੱਲਿਆ ਅਜੇ ਕੁੱਝ ਹੀ ਦਿਨ ਹੋਏ ਹਨ ਅਤੇ ਸਕੂਲਾਂ ਵਿਚੋਂ ਵਿਦਿਆਰਥੀ ਕੋਰੋਨਾ ਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ।

    ਹੁਣ ਟਾਂਡਾ ਦੇ ਸਰਕਾਰੀ ਸਕੂਲ ਜਾਜਾ ਦੇ 6 ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਾਜਾ ਦੇ ਸਰਕਾਰੀ ਹਾਈ ਸਕੂਲ ਵਿੱਚ ਅੱਜ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਕੀਤੇ ਗਏ ਕੋਰੋਨਾ ਟੈਸਟਾਂ ਦੌਰਾਨ 6 ਵਿਦਿਆਰਥੀਆਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਕਾਰਨ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਹੜਕੰਪ ਮਚ ਗਿਆ ਹੈ।ਐੱਸ.ਐਮ.ਓ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਡਾਕਟਰ ਰਵੀ ਕੁਮਾਰ, ਡਾਕਟਰ ਸਰੋਜ, ਚਰਨਜੀਤ ਕੌਰ ਰਜਿੰਦਰ ਸਿੰਘ ਦੀ ਟੀਮ ਨੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ 74 ਵਿਦਿਆਰਥੀਆਂ ਦੇ ਰੇਪਿਡ ਟੈਸਟਾਂ ਵਿੱਚੋਂ 6 ਬੱਚਿਆਂ ਦਾ ਟੈਸਟ ਪਾਜ਼ੀਟਿਵ ਨਿਕਲਿਆ ਹੈ। ਸਰਕਾਰੀ ਹਸਪਤਾਲ ਦੀ ਟੀਮ ਨੇ ਦੱਸਿਆ ਕਿ ਅਜੇ ਛੇਵੀਂ ਕਲਾਸ ਦੇ ਵਿਦਿਆਰਥੀਆਂ ਦੇ ਵੀ ਟੈਸਟ ਹੋਣੇ ਬਾਕੀ ਹਨ।

    ਪਿਛਲੇ ਕਈ ਦਿਨਾਂ ਤੋਂ ਕੋਈ ਵੀ ਪਾਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਇਆ ਸੀ ਅਤੇ ਅੱਜ 6 ਵਿਦਿਆਰਥੀਆਂ ਦੇ ਪਾਜ਼ੀਟਿਵ ਆਉਣ ਕਾਰਨ ਫਿਕਰ ਵੱਧ ਗਈ ਹੈ। ਦੱਸ ਦੇਈਏ ਕਿ ਕੱਲ੍ਹ ਲੁਧਿਆਣਾ ਸ਼ਹਿਰ ਦੇ ਨਿਊ ਸੁਭਾਸ਼ ਨਗਰ ਤੋਂ 8 ਅਤੇ ਕੈਲਾਸ਼ ਨਗਰ ਦੇ ਸਰਕਾਰੀ ਹਾਈ ਸਕੂਲ ਵਿੱਚ 13 ਬੱਚੇ ਪਾਜ਼ੀਟਿਵ ਪਾਏ ਗਏ ਹਨ। ਵਿਦਿਆਰਥੀਆਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਨੇ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।

     

    LEAVE A REPLY

    Please enter your comment!
    Please enter your name here