ਹੁਣ ਤਕ ਲਏ ਗਏ ਕੁੱਲ 14396 ਸੈਂਪਲਾਂ ਚੋਂ 13850 ਨੈਗੇਟਿਵ: ਸਿਵਲ ਸਰਜਨ

    0
    122

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਅੱਜ ਲੈਬ ਤੋਂ ਪ੍ਰਾਪਤ ਰਿਪੋਰਟ 314 ਸੈਂਪਲਾਂ ਨੈਗੇਟਿਵ ਆਈ ਹੈ ਅਤੇ ਫਲੂ ਵਰਗੇ 104 ਸੈਂਪਲ ਨਵੇਂ ਲਏ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 14396 ਹੈ, ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 13850 ਸੈਂਪਲ ਨੈਗੇਟਿਵ ਅਤੇ 343 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 189 ਹੋ ਗਈ ਹੈ, 7 ਮੌਤਾਂ ਹੋ ਚੁੱਕੀਆ ਹਨ। 28 ਸੈਂਪਲ ਇਨਵੈਲਡ ਹਨ, 13 ਕੇਸ ਐਕਟਿਵ ਹਨ ਤੇ 169 ਮਰੀਜ਼ ਠੀਕ ਹੋ ਕਿ ਆਪਣੇ ਘਰ ਨੂੰ ਜਾ ਚੁੱਕੇ ਹਨ।

    ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਵਲੋਂ ਅੱਜ ਮੀਡੀਆ ਨਾਲ ਸਾਂਝੀ ਕੀਤੀ। ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋਂ ਬਾਹਰ ਨਿਕਲ ਸਮੇਂ ਮੂੰਹ ਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵਲੋਂ ਜ਼ੁਰਮਾਨਾ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here