ਹੁਣ ਤਕ ਲਏ ਗਏ 5368 ਸੈਂਪਲਾਂ ‘ਚੋਂ 4133 ਨੈਗੇਟਿਵ : ਸਿਵਲ ਸਰਜਨ

    0
    141

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਅੱਜ ਕੋਵਿਡ-19 ਵਾਇਰਸ ਦੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 382 ਸੈਂਪਲ ਲੈਣ ਨਾਲ ਜ਼ਿਲ੍ਹੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 5368 ਹੋ ਗਈ ਹੈ, ਤੇ ਹੁਣ ਤੱਕ 4133 ਨੈਗੇਟਿਵ, 136 ਪਾਜ਼ਿਟਿਵ ਅਤੇ 1075 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 24 ਸੈਂਪਲ ਇਨਵੈਲਡ ਹਨ, ਤੇ ਐਕਟਿਵ 5 ਕੇਸ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਵੱਲੋ ਦਿੱਤੀ ਗਈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜਿੱਥੇ 5 ਮਰੀਜ਼ਾਂ ਦੀ ਕੋਰੋਨਾ ਕਰਕੇ ਮੌਤ ਰਿਪੋਰਟ ਹੋਈ ਹੈ ਉੱਥੇ 126 ਕੇਸ ਠੀਕ ਵੀ ਹੋ ਗਏ ਹਨ।

    ਸਿਹਤ ਵਿਭਾਗ ਵਲੋਂ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋਂ ਬਾਹਰ ਨਿਕਲ ਸਮੇਂ ਮੂੰਹ ਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here