ਹੁਣ ਤੱਕ ਲਏ ਗਏ ਕੁੱਲ 13710 ਸੈਂਪਲਾਂ ਚੋਂ 12896 ਨੈਗੇਟਿਵ : ਸਿਵਲ ਸਰਜਨ

    0
    146

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਹੁਸ਼ਿਆਰਪੁਰ : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 349 ਸੈਂਪਲ ਲੈਣ ਅਤੇ 376 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਤੇ ਜ਼ਿਲ੍ਹੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 13710 ਹੋ ਗਈ ਹੈ, ਤੇ 12896 ਨੈਗੇਟਿਵ ਅਤੇ 611 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 188 ਹੋ ਗਈ ਹੈ। 28 ਸੈਂਪਲ ਇਨਵੈਲਡ ਹਨ, 6 ਦੀ ਮੌਤ ਤੇ, ਐਕਟਿਵ 19 ਕੇਸ ਹਨ ਤੇ 163 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਵਲੋਂ ਅੱਜ ਮੀਡੀਆ ਨਾਲ ਸਾਂਝੀ ਕੀਤੀ। ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋਂ ਬਾਹਰ ਨਿਕਲ ਸਮੇਂ ਮੂੰਹ ਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵਲੋਂ ਜ਼ੁਰਮਾਨਾ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here