ਹੁਣ ਤੱਕ ਲਏ ਗਏ 448 ਸੈਂਪਲਾਂ ‘ਚੋਂ 354 ਨੈਗੇਟਿਵ : ਸਿਵਲ ਸਰਜਨ

    0
    125

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਹੁਣ ਤੱਕ 448 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 354 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 76 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਸਮੇਤ ਅੱਜ 42 ਸੈਂਪਲ ਇਕੱਤਰ ਕੀਤੇ ਗਏ ਹਨ।

    ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜੇਕਰ ਜ਼ਰੂਰੀ ਕੰਮਾਂ ਲਈ ਘਰ ਤੋਂ ਬਾਹਰ ਨਿਕਲਣਾ ਵੀ ਹੈ, ਤਾਂ ਮਾਸਕ ਦਾ ਪ੍ਰਯੋਗ ਕਰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਖਾਂਸੀ, ਜ਼ੁਕਾਮ, ਬੁਖ਼ਾਰ ਦੀ ਦਵਾਈ ਲੈਣ ਵਾਲੇ ਵਿਅਕਤੀਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਵੀ ਗਈ ਹੈ।

    LEAVE A REPLY

    Please enter your comment!
    Please enter your name here