ਹੁਣ ਪੰਜਾਬੀ ‘ਚ ਵੀ ਦੇ ਸਕਣਗੇ ਮੈਡੀਕਲ ਵਿਦਿਆਰਥੀ ਨੀਟ ਪ੍ਰੀਖਿਆ

    0
    150

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਨੇ ਨੀਟ ਅੰਡਰ ਗਰੈਜੂਏਟ ਪ੍ਰੀਖਿਆ ਲਈ ਪਹਿਲਾਂ 11 ਭਾਸ਼ਾਵਾਂ ਦੀ ਥਾਂ ਹੁਣ 13 ਭਾਸ਼ਾਵਾਂ ਵਿਚ ‌ਇਹ ਪ੍ਰੀਖਿਆ ਦੇਣ ਦੀ ਸਹੂਲਤ ਮੈਡੀਕਲ ਵਿਦਿਆਰਥੀਆਂ ਨੂੰ ਦੇ ਦਿੱਤੀ ਹੈ।

    ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦੱਸਿਆ ਕਿ ਹੁਣ ਪੰਜਾਬੀ ਤੇ ਮਲਿਆਲਮ ਭਾਸ਼ਾਵਾਂ ਵਿਚ ਇਸ ਦੀ ਸੂਚੀ ਵਿਚ ਜੋੜੀਆਂ ਗਈਆਂ ਹਨ। ਇਸ ਤੋਂ ਇਲਾਵਾ ਕੁਵੈਤ ਵਿਚ ਇਕ ਨਵਾਂ ਪ੍ਰੀਖਿਆ ਕੇਂਦਰ ਖੋਲ੍ਹਿਆ ਗਿਆ ਹੈ ਤਾਂ ਜੋ ਮੱਧ ਪੂਰਬ ਦੇ ‌ਵਿਦਿਆਰਥੀ ਵੀ ਪ੍ਰੀ‌ਖਿਆ ਵਿਚ ਬੈਠ ਸਕਣ।

     

    LEAVE A REPLY

    Please enter your comment!
    Please enter your name here