ਹੁਣ ਵਿਦੇਸ਼ਾਂ ‘ਚੋਂ ਫੰਡ ਲੈਣਾ ਔਖਾ, ਮੋਦੀ ਸਰਕਾਰ ਨੇ ਚੁੱਕਿਆ ਸਖ਼ਤ ਕਦਮ

    0
    116

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਵਿਦੇਸ਼ਾਂ ‘ਚੋਂ ਫੰਡ ਹਾਸਲ ਕਰਨ ਦਾ ਇਰਾਦਾ ਰੱਖਣ ਵਾਲੇ ਐਨਜੀਓ ਨੂੰ ਹੁਣ ਹੋਰ ਸਖ਼ਤ ਨਿਯਮਾਂ ਦਾ ਸਾਹਮਣਾ ਕਰਨਾ ਪਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਘੱਟੋ-ਘੱਟ ਤਿੰਨ ਸਾਲ ਮੌਜੂਦਗੀ ਤੇ 15 ਲੱਖ ਰੁਪਏ ਸਮਾਜਿਕ ਗਤੀਵਿਧੀਆਂ ‘ਚ ਖ਼ਰਚ ਕਰਨ ਵਾਲੇ ਸੰਗਠਨ ਹੀ ਵਿਦੇਸ਼ਾਂ ਤੋਂ ਰਕਮ ਹਾਸਲ ਕਰਨ ਦੇ ਹੱਕਦਾਰ ਹੋਣਗੇ।

    ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ‘ਚ ਕਿਹਾ ਹੈ ਕਿ ਵਿਦੇਸ਼ੀ ਯੋਗਦਾਨ ਕਾਨੂੰਨ ਤਹਿਤ ਰਜਿਸਟ੍ਰੇਸ਼ਨ ਲਈ ਗ਼ੈਰ ਸਰਕਾਰੀ ਸੰਗਠਨਾਂ ਐਨਜੀਓ ਨੂੰ ਚੰਦਾ ਦੇਣ ਵਾਲਿਆਂ ਨੂੰ ਪੱਤਰ ਵੀ ਦੇਣਾ ਹੋਵੇਗਾ ਜਿਸ ‘ਚ ਵਿਦੇਸ਼ੀ ਯੋਗਦਾਨ ਦੀ ਰਾਸ਼ੀ ਤੇ ਕਿਸ ਉੇਦੇਸ਼ ਨਾਲ ਇਸ ਨੂੰ ਖ਼ਰਚ ਕੀਤਾ ਜਾਵੇਗਾ, ਇਸ ਦਾ ਜ਼ਿਕਰ ਹੋਵੇਗਾ।

    ਐਨਜੀਓ ਦੇ ਅਧਿਕਾਰੀਆਂ ਲਈ ਆਧਾਰ ਨੰਬਰ ਦੇਣਾ ਲਾਜ਼ਮੀ :

    ਕਾਨੂੰਨ ‘ਚ ਸੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਕਰੀਬ ਦੋ ਮਹੀਨੇ ਪਹਿਲਾਂ FCRA ਨਿਯਮ ਜਾਰੀ ਕੀਤੇ ਸਨ। ਇਸ ਤਹਿਤ ਐਨਜੀਓ ਦੇ ਅਧਿਕਾਰੀਆਂ ਲਈ ਆਧਾਰ ਨੰਬਰ ਦੇਣਾ ਜ਼ਰੂਰੀ ਬਣਾਇਆ ਗਿਆ ਤੇ ਕੋਸ਼ ਤੋਂ ਦਫ਼ਤਰ ‘ਚ ਕੀਤੇ ਜਾਣ ਵਾਲੇ ਖ਼ਰਚ ਨੂੰ 20 ਫ਼ੀਸਦ ਤਕ ਸੀਮਤ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸੇਵਕਾਂ, ਵਿਧਾਇਕਾਂ ਦੇ ਮੈਂਬਰਾਂ ਤੇ ਸਿਆਸੀ ਦਲਾਂ ਨੂੰ ਵਿਦੇਸ਼ੀ ਕੋਸ਼ ਹਾਸਲ ਕਰਨ ਤੋਂ ਰੋਕਿਆ ਗਿਆ ਹੈ।

    ਨੋਟੀਫਕੇਸ਼ਨ ‘ਚ ਕਿਹਾ ਗਿਆ, ਕਾਨੂੰਨ ਮੁਤਾਬਕ ਜੋ ਵਿਅਕਤੀ ਰਜਿਸਟ੍ਰਏਸ਼ਨ ਕਰਾਉਣਾ ਚਾਹੁੰਦਾ ਹੈ ਉਸ ਨੂੰ ਇਨ੍ਹਾਂ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ। ਸੰਗਠਨ ਦੀ ਮੌਜੂਦਗੀ ਤਿੰਨ ਸਾਲ ਹੋਵੇ ਤੇ ਪਿਛਲੇ ਤਿੰਨ ਵਿੱਤੀ ਵਰ੍ਹਿਆਂ ਦੌਰਾਨ ਸਮਾਜ ਦੇ ਫਾਇਦੇ ਲਈ ਘੱਟੋ-ਘੱਟ 15 ਲੱਖ ਰੁਪਏ ਖ਼ਰਚ ਕੀਤੇ ਗਏ ਹੋਣ।

    ਦੇਸ਼ ‘ਚ 22 ਹਜ਼ਾਰ ਤੋਂ ਜ਼ਿਆਦਾ ਐਨਜੀਓ :

    ਨਿਯਮਾਂ ਮੁਤਾਬਕ ਵਿਦੇਸ਼ੀ ਫੰਡ ਹਾਸਲ ਕਰਨ ਲਈ ਪਹਿਲਾਂ ਸਹਿਮਤੀ ਦੇ ਸਬੰਧ ‘ਚ ਬਿਨੈ ਕਰਨ ਵਾਲੇ ਕਿਸੇ ਵਿਅਕਤੀ ਜਾਂ ਐਨਜੀਓ ਦਾ ਐਫਸੀਆਰਏ ਖਾਤਾ ਵੀ ਹੋਣਾ ਚਾਹੀਦਾ ਹੈ। ਸਾਲ 2016-17 ਤੇ 2018-19 ਦੇ ਦਰਮਿਆਨ FCRA ਦੇ ਤਹਿਤ ਰਜਿਸਟਰਡ ਐਨਜੀਓ ਨੂੰ 58,000 ਕਰੋੜ ਰੁਪਏ ਤੋਂ ਜ਼ਿਆਦਾ ਵਿਦੇਸ਼ੀ ਫੰਡ ਮਿਲਿਆ ਹੈ। ਦੇਸ਼ ‘ਚ ਕਰੀਬ 22,400 ਐਨਜੀਓ ਹਨ।

    LEAVE A REPLY

    Please enter your comment!
    Please enter your name here