ਹੁਣ ਸੁਪਰੀਮ ਕੋਰਟ ਜਾ ਦਰਵਾਜਾ ਖੜਕਾਉਣਗੇ ਜੈਪਾਲ ਭੁੱਲਰ ਦੇ ਪਿਤਾ

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਬੀਤੇ ਦਿਨੀ ਕੋਲਕਾਤਾ ਵਿਖੇ ਪੁਲਿਸ ਵੱਲੋਂ ਕੀਤੇ ਗਏ ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਤੋਂ ਬਾਅਦ ਕਈ ਤੱਥ ਸਾਹਮਣੇ ਆ ਰਹੇ ਹਨ, ਉਥੇ ਹੀ ਇਸ ਐਨਕਾਊਂਟਰ ਤੋਂ ਬਾਅਦ ਪਰਿਵਾਰ ਵੱਲੋਂ ਲਗਾਤਾਰ ਨਾ-ਇਨਸਾਫੀ ਦਾ ਇਲਜ਼ਾਮ ਵੀ ਲਾਇਆ ਜਾ ਰਿਹਾ ਹੈ। ਇਸੇ ਤਹਿਤ ਜੈਪਾਲ ਦੇ ਪੋਸਟਮਾਰਟਮ ਦੀ ਮੰਗ ਨੂੰ ਲੈ ਕੇ ਉਸ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 17 ਜੂਨ ਭਾਵ ਅੱਜ ਹੋਣ ਵਾਲੀ ਸੁਣਵਾਈ ਨੂੰ ਠੁਕਰਾ ਦਿੱਤਾ ਹੈ।

    ਹਾਲਾਂਕਿ ਹੁਣ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਸੀਂ ਹੁਣ ਸੁਪਰੀਮ ਕੋਰਟ ਦਾ ਰੁੱਖ ਕਰਾਂਗੇ। ਪਰਿਵਾਰ ਵੱਲੋਂ ਪੁਲਸ ‘ਤੇ ਜੈਪਾਲ ਭੁੱਲਰ ਦੇ ਝੂਠੇ ਐਂਕਾਊਂਟਰ ਦੇ ਦੋਸ਼ ਲਾਏ ਗਏ ਹਨ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੇ ਸਰੀਰ ‘ਤੇ ਤਸੀਹਿਆਂ ਦੇ ਕਈ ਨਿਸ਼ਾਨ ਹਨ ਤੇ ਮੁੜ ਪੋਸਟਮਾਰਟਮ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ।

    ਪੰਜਾਬ ਹਰਿਆਣਾ ਕੋਰਟ ਨੇ ਕਿਹਾ ਕਿ ਜਿਥੇ ਇਹ ਕਾਰਵਾਈ ਹੋਈ ਹੈ ਪਰਿਵਾਰ ਉਥੇ ਜਾ ਕੇ ਅਪੀਲ ਕਰ ਸਕਦਾ ਹੈ ਅਤੇ ਇਹ ਸਾਡੇ ਅਧਿਕਾਰ ਖੇਤਰ ਤੋਂ ਬਾਹਰ ਹੈ। ਦੱਸ ਦਈਏ ਕਿ ਕੋਲਕਾਤਾ ‘ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅਜੇ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ।

    ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਜਦ ਤੱਕ ਲਾਸ਼ ਦਾ ਦੁਬਾਰਾ ਪੋਸਟਮਾਰਟਮ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਗੈਂਗਸਟਰ ਦੇ ਪਿਤਾ ਭੁਪਿੰਦਰ ਸਿੰਘ ਨੇ ਰਜਿਸਟਰਾਰ ਨੂੰ ਅਰਜ਼ੀ ਦੇ ਕੇ ਕਿਹਾ ਸੀ ਕਿ ਜੈਪਾਲ ਦੇ ਪੋਸਟਮਾਰਟਮ ‘ਤੇ ਛੇਤੀ ਸੁਣਵਾਈ ਕੀਤੀ ਜਾਵੇ ਤੇ ਜਦੋਂ ਤਕ ਪੋਸਟਮਾਰਟਮ ਨਹੀਂ ਹੁੰਦਾ, ਉਦੋਂ ਤਕ ਮ੍ਰਿਤਕ ਦੇਹ ਪੀ.ਜੀ.ਆਈ. ਵਿਖੇ ਰੱਖੀ ਜਾਵੇ।

     

    LEAVE A REPLY

    Please enter your comment!
    Please enter your name here