ਹੁਣ ਹਰੀਸ਼ ਰਾਵਤ ਦੀ ਥਾਂ ਹਰੀਸ਼ ਚੌਧਰੀ ਬਣ ਸਕਦੇ ਹਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ

    0
    148

    ਚੰਡੀਗੜ੍ਹ, (ਰਵਿੰਦਰ) :

    ਪੰਜਾਬ ਕਾਂਗਰਸ ਵਿੱਚ ਸਿਆਸੀ ਉਥਲ -ਪੁਥਲ ਜਾਰੀ ਹੈ। ਇਸ ਦੌਰਾਨ ਕਾਂਗਰਸ ਹਾਈਕਮਾਨ ਨੇ ਸੂਬੇ ਵਿੱਚ ਤਬਦੀਲੀ ਲਈ ਤਿਆਰੀਆਂ ਕਰ ਲਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉੱਤਰਾਂਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਉਨ੍ਹਾਂ ਦੀ ਜਗ੍ਹਾ ਹਰੀਸ਼ ਚੌਧਰੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

    ਪਿਛਲੇ 15 ਦਿਨਾਂ ਤੋਂ ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਵੱਡੀਆਂ ਤਬਦੀਲੀਆਂ ਹੋ ਰਹੀਆਂ ਹਨ। ਇੱਥੇ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਹੁੰਦਿਆਂ ਹੁਣ ਤੱਕ ਇਨ੍ਹਾਂ ਮੁੱਦਿਆਂ ਨੂੰ ਸੁਲਝਾਉਣ ਵਿੱਚ ਅਸਫ਼ਲ ਸਾਬਤ ਹੋਏ ਹਨ।ਦਰਅਸਲ ‘ਚ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹਰੀਸ਼ ਰਾਵਤ ਨੇ ਸਿੱਧੂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦਾ ਚਿਹਰਾ ਦੱਸਿਆ ਸੀ। ਰਾਵਤ ਨੇ ਕਿਹਾ ਸੀ ਪਾਰਟੀ ਪਹਿਲਾਂ ਹੀ ਚਰਨਜੀਤ ਸਿੰਘ ਚੰਨੀ ਬਾਰੇ ਆਪਣਾ ਮਨ ਬਣਾ ਚੁੱਕੀ ਹੈ। ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਫੈਸਲਾ ਕਾਂਗਰਸ ਪ੍ਰਧਾਨ ਕਰਨਗੇ। ਜੇਕਰ ਮੌਜੂਦਾ ਹਾਲਾਤ ‘ਤੇ ਨਜ਼ਰ ਮਾਰੀਏ ਤਾਂ ਇਸ ਵਾਰ ਚੋਣਾਂ ਪੰਜਾਬ ਸਰਕਾਰ ਦੇ ਕੈਬਨਿਟ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲੜੀਆਂ ਜਾਣਗੀਆਂ।

    ਸੀਨੀਅਰ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਰਾਵਤ ਦੇ ਇਸ ਬਿਆਨ ‘ਤੇ ਇਤਰਾਜ਼ ਦਰਜ ਕਰਵਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕਣ ਦੇ ਦਿਨ ਹਰੀਸ਼ ਰਾਵਤ ਵੱਲੋਂ ਦਿੱਤਾ ਗਿਆ ਬਿਆਨ ਹੈਰਾਨ ਕਰਨ ਵਾਲਾ ਹੈ। ਇਹ ਮੁੱਖ ਮੰਤਰੀ ਦੀ ਸ਼ਕਤੀ ਨੂੰ ਕਮਜ਼ੋਰ ਕਰਦਾ ਹੈ ਅਤੇ ਨਾਲ ਹੀ ਇਹ ਕਿਸੇ ਦੀ ਚੋਣ ‘ਤੇ ਸਵਾਲ ਖੜ੍ਹੇ ਕਰਦਾ ਹੈ। ਦੂਜੇ ਪਾਸੇ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਰਾਵਤ ਦੀ ਲੀਡਰਸ਼ਿਪ ‘ਤੇ ਸਿੱਧਾ ਸਵਾਲ ਕੀਤਾ ਸੀ। ਮਨੀਸ਼ ਤਿਵਾੜੀ ਨੇ ਕਿਹਾ ਸੀ ਕਿ ਜਿਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਨ੍ਹਾਂ ਨੂੰ ਉੱਥੇ ਕੋਈ ਸਮਝ ਨਹੀਂ ਹੈ।

    LEAVE A REPLY

    Please enter your comment!
    Please enter your name here